ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

03/22/2022 8:59:42 PM

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦੇਣ ਤੋਂ ਬਾਅਦ ਪਰਸੋਨਲ ਵਿਭਾਗ ਨੇ ਨਵੇਂ ਬਣੇ ਮੰਤਰੀਆਂ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ’ਚ ਸਰਕਾਰੀ ਦਫ਼ਤਰ ਵੀ ਅਲਾਟ ਕਰ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅੱਜ ਇਕ ਹੋਰ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਦੇ 35000 ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ ਕਰ ਦਿੱਤਾ। ਪੰਜਾਬ ਦੀ ਸਿਆਸਤ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਵੱਡਾ ਫ਼ੈਸਲਾ, 35000 ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹੋਰ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਦੇ 35000 ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਨਤਾ ਲਈ ਦਿਨ ਰਾਤ ਕੰਮ ਕਰ ਰਹੀ ਹੈ। ਅਸੀਂ ਪਹਿਲਾਂ ਹੀ 70 ਸਾਲ ਲੇਟ ਹੋ ਚੁੱਕੇ ਹਾਂ ਅਤੇ ਸਾਡੇ ਵਲੋਂ ਲਏ ਜਾ ਰਹੇ ਫੈਸਲਿਆਂ ਨੂੰ ਲੋਕ ਪ੍ਰਵਾਨ ਵੀ ਕਰ ਰਹੇ ਹਨ।

ਭਗਵੰਤ ਮਾਨ ਨੇ ਸਰਕਾਰ ’ਤੇ ਪਕੜ ਮਜ਼ਬੂਤ ਰੱਖਣ ਲਈ ਗ੍ਰਹਿ ਵਿਭਾਗ ਆਪਣੇ ਕੋਲ ਰੱਖਿਆ
ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਮੰਤਰੀਆਂ ’ਚ ਵਿਭਾਗਾਂ ਦੀ ਵੰਡ ਕਰਦੇ ਹੋਏ ਸਰਕਾਰ ਦੇ ਸਭ ਤੋਂ ਅਹਿਮ ਗ੍ਰਹਿ ਵਿਭਾਗ ਨੂੰ ਆਪਣੇ ਕੋਲ ਰੱਖਿਆ ਹੈ, ਜਿਸ ਦੇ ਤਹਿਤ ਸਮੁੱਚੀ ਪੰਜਾਬ ਪੁਲਸ, ਵਿਜੀਲੈਂਸ ਅਤੇ ਹੋਰ ਜਾਂਚ ਏਜੰਸੀਆਂ ਆਉਂਦੀਆਂ ਹਨ।

PM ਮੋਦੀ ਨਾਲ 24 ਮਾਰਚ ਨੂੰ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਅਹਿਮ ਮੁੱਦਿਆਂ ’ਤੇ ਹੋ ਸਕਦੀ ਹੈ ਚਰਚਾ
ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 24 ਮਾਰਚ ਨੂੰ ਸਵੇਰੇ 11 ਵਜੇ ਦਿੱਲੀ ਵਿਖੇ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਪੰਜਾਬ ਨਾਲ ਸਬੰਧਿਤ ਅਹਿਮ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ।

ਡਰੱਗਜ਼ ਮਾਮਲੇ 'ਚ ਫਸੇ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਅਦਾਲਤ ਨੇ ਸੁਣਾਇਆ ਇਹ ਹੁਕਮ
ਡਰੱਗਜ਼ ਮਾਮਲੇ 'ਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਬਿਕਰਮ ਮਜੀਠੀਆ ਦੀ ਅੱਜ ਮੋਹਾਲੀ ਦੀ ਅਦਾਲਤ 'ਚ ਵੀਡੀਓ ਕਾਨਫਰੰਸਿਗ ਰਾਹੀਂ ਪੇਸ਼ੀ ਸੀ। ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 5 ਅਪ੍ਰੈਲ ਤੱਕ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ 'ਚ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ 23 ਮਾਰਚ ਨੂੰ ਛੁੱਟੀ ਦਾ ਐਲਾਨ
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੂਰੇ ਪੰਜਾਬ 'ਚ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਮਹਿੰਗਾਈ ਦਾ ਡਬਲ ਅਟੈਕ : ਪੈਟਰੋਲ-ਡੀਜ਼ਲ ਨੇ ਦਿੱਤਾ ਝਟਕਾ, LPG ਗੈਸ ਦੀਆਂ ਕੀਮਤਾਂ 'ਚ ਵੀ ਹੋਇਆ ਵਾਧਾ
ਜਿਸ ਗੱਲ ਦੀ ਕਾਫੀ ਸਮੇਂ ਤੋਂ ਭਵਿੱਖਬਾਣੀ ਕੀਤੀ ਜਾ ਰਹੀ ਸੀ, ਉਹ ਕੰਮ ਅੱਜ ਹੋ ਗਿਆ ਹੈ। ਅੱਜ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਹ ਵਾਧਾ ਰੂਸ-ਯੂਕਰੇਨ ਯੁੱਧ ਕਾਰਨ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਵਿਸ਼ਵ ਪੱਧਰ 'ਤੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਕਾਰਨ ਹੋਇਆ ਹੈ।

ਪੰਜਾਬ 'ਚ ਨਵੇਂ ਬਣੇ ਮੰਤਰੀਆਂ ਨੂੰ ਅਲਾਟ ਹੋਏ ਸਰਕਾਰੀ ਦਫ਼ਤਰ, ਜਾਣੋ ਕਿਸ ਮੰਤਰੀ ਦਾ ਕਿੰਨਾ ਹੈ ਕਮਰਾ ਨੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦੇਣ ਤੋਂ ਬਾਅਦ ਪਰਸੋਨਲ ਵਿਭਾਗ ਨੇ ਨਵੇਂ ਬਣੇ ਮੰਤਰੀਆਂ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ’ਚ ਸਰਕਾਰੀ ਦਫ਼ਤਰ ਵੀ ਅਲਾਟ ਕਰ ਦਿੱਤੇ ਹਨ। ਸਰਕਾਰੀ ਨੋਟੀਫਿਕੇਸ਼ਨ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਤੀਜੀ ਮੰਜ਼ਿਲ ’ਤੇ ਕਮਰਾ ਨੰਬਰ 15 ਅਤੇ 19 ਅਲਾਟ ਕੀਤਾ ਗਿਆ ਹੈ।

ਟੋਲ ਟੈਕਸ ਨੂੰ ਲੈ ਕੇ ਕੇਂਦਰ ਸਰਕਾਰ ਨੇ ਲਿਆ ਅਹਿਮ ਫੈਸਲਾ, ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ
ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਲੋਕ ਸਭਾ ਵਿੱਚ ਘੋਸ਼ਣਾ ਕੀਤੀ ਕਿ ਰਾਸ਼ਟਰੀ ਰਾਜਮਾਰਗਾਂ ਉੱਤੇ ਇੱਕ ਦੂਜੇ ਤੋਂ 60 ਕਿਲੋਮੀਟਰ ਦੇ ਦਾਇਰੇ ਵਿੱਚ ਆਉਣ ਵਾਲੇ ਸਾਰੇ ਟੋਲ ਪੁਆਇੰਟ ਅਗਲੇ ਤਿੰਨ ਮਹੀਨਿਆਂ ਵਿੱਚ ਬੰਦ ਕਰ ਦਿੱਤੇ ਜਾਣਗੇ।

Harnek Seechewal

This news is Content Editor Harnek Seechewal