ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

03/23/2022 8:49:25 PM

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤ ਕਰਨ ਨੂੰ ਲੈ ਕੇ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਅਰਪਿਤ ਕਰਨ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਠੋਸ ਅਤੇ ਸੁਹਿਰਦ ਯਤਨ ਕੀਤੇ ਜਾਣਗੇ। ਪੰਜਾਬ ਦੀ ਸਿਆਸਤ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

CM ਭਗਵੰਤ ਮਾਨ ਵੱਲੋਂ ਜਾਰੀ ਨੰਬਰ 'ਤੇ ਗੁਰਦਾਸਪੁਰ ਜ਼ਿਲ੍ਹੇ 'ਚੋਂ ਆਈ ਪਹਿਲੀ ਸ਼ਿਕਾਇਤ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤ ਕਰਨ ਨੂੰ ਲੈ ਕੇ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਰਿਸ਼ਵਤਖੋਰੀ ਅਤੇ ਹਫ਼ਤਾਵਸੂਲੀ ਦੀ ਸ਼ਿਕਾਇਤ ਕਰਨ ਲਈ ਉਨ੍ਹਾਂ ਨੇ ਲੋਕਾਂ ਲਈ 9501-200-200 ਨੰਬਰ ਜਾਰੀ ਕੀਤਾ ਹੈ। ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ’ਤੇ ਸ਼ਿਕਾਇਤਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਪਹਿਲੀ ਸ਼ਿਕਾਇਤ ਗੁਰਦਾਸਪੁਰ ਜ਼ਿਲ੍ਹੇ ਦੇ ਸਟੇਟ ਐਵਾਰਡੀ ਪਰਮਿੰਦਰ ਸਿੰਘ ਵਲੋਂ ਦਰਜ ਕਰਵਾਈ ਗਈ ਹੈ। 

ਖਟਕੜ ਕਲਾਂ ਦੀ ਧਰਤੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦਾਂ ਦੇ ਹੱਕ ’ਚ ਵੱਡਾ ਕਦਮ ਚੁੱਕਣ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਅਰਪਿਤ ਕਰਨ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਠੋਸ ਅਤੇ ਸੁਹਿਰਦ ਯਤਨ ਕੀਤੇ ਜਾਣਗੇ।

ਮਨੀਸ਼ ਸਿਸੋਦੀਆ ਦੀ ਅਗਵਾਈ ’ਚ ‘ਆਪ’ ’ਚ ਸ਼ਾਮਲ ਹੋਏ ਸਿੱਧੂ ਦੇ ਕਰੀਬੀ ਕੌਂਸਲਰ
ਅੰਮ੍ਰਿਤਸਰ ਜ਼ਿਲ੍ਹੇ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਕਈ ਕਾਂਗਰਸੀ ਕੌਂਸਲਰ ਪਾਰਟੀ ਛੱਡ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ’ਚ ਕਾਂਗਰਸੀ ਕੌਂਸਲਰਾਂ ਨੂੰ ‘ਆਪ’ ’ਚ ਸ਼ਾਮਲ ਕੀਤਾ ਗਿਆ।

ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ: ਹਟਣਗੀਆਂ ਸਾਰੀਆਂ ਕੋਰੋਨਾ ਪਾਬੰਦੀਆਂ, ਜਾਣੋ ਮਾਸਕ ਲਗਾਉਣਾ ਹੁਣ ਜ਼ਰੂਰੀ ਜਾਂ ਨਹੀਂ
ਕੋਰੋਨਾ ਵਾਇਰਸ ਦੀ ਲਾਗ ਦੇ ਲਗਾਤਾਰ ਘੱਟ ਹੁੰਦੇ ਮਾਮਲਿਆਂ ਦੇ ਮੱਦੇਨਜ਼ਰ, ਗ੍ਰਹਿ ਮੰਤਰਾਲਾ ਨੇ 31 ਮਾਰਚ ਤੋਂ ਲਗਭਗ ਦੋ ਸਾਲਾਂ ਬਾਅਦ ਕੋਵਿਡ-19 ਨਾਲ ਸਬੰਧਤ ਸਾਰੀਆਂ ਪਾਬੰਦੀਆਂ ਹਟਾਉਣ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ, ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਨਿਯਮ ਲਾਗੂ ਰਹਿਣਗੇ।

ਪਿਆਕੜਾਂ ਨੂੰ ਲੱਗਾ ਵੱਡਾ ਝਟਕਾ, ਇਕ ਅਪ੍ਰੈਲ ਤੋਂ ਮਹਿੰਗੀ ਹੋਵੇਗੀ ਸ਼ਰਾਬ
ਸਾਲ 2022-23 ਦੀ ਆਬਕਾਰੀ ਨੀਤੀ ਅਨੁਸਾਰ ਚੰਡੀਗੜ੍ਹ ਵਿਚ ਪਹਿਲੀ ਅਪ੍ਰੈਲ ਤੋਂ 15-20 ਫ਼ੀਸਦੀ ਸ਼ਰਾਬ ਮਹਿੰਗੀ ਹੋ ਜਾਵੇਗੀ ਕਿਉਂਕਿ ਪ੍ਰਸ਼ਾਸਨ ਨੇ 5.5 ਫ਼ੀਸਦੀ ਐਕਸਾਈਜ਼ ਡਿਊਟੀ ਵਧਾ ਦਿੱਤੀ ਹੈ। ਨਾਲ ਹੀ ਹਰ ਬੋਤਲ ’ਤੇ ਇਕ ਨਵਾਂ ਈ-ਵ੍ਹੀਕਲ (ਈ. ਵੀ.) ਸੈੱਸ ਵੀ ਦੇਣਾ ਹੋਵੇਗਾ। ਇਹ ਪ੍ਰਤੀ ਬੋਤਲ ਵੱਖ-ਵੱਖ 2 ਤੋਂ 40 ਰੁਪਏ ਦੇ ਕਰੀਬ ਹੋਵੇਗਾ।


Harnek Seechewal

Content Editor

Related News