ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

03/24/2022 9:51:22 PM

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਇਹ ਪਹਿਲੀ ਰਸਮੀ ਮੁਲਾਕਾਤ ਹੈ। ਪੰਜਾਬ ਦੀ ਸਿਆਸਤ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਪੰਜਾਬ ’ਚ ਨਹੀਂ ਲਗਾਇਆ ਜਾਵੇਗਾ ਕੋਈ ਨਵਾਂ ਟੈਕਸ : ਹਰਪਾਲ ਚੀਮਾ
ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂ ਕਰਨ, ਕਰ ਤੇ ਆਬਕਾਰੀ ਤੇ ਸਹਿਕਾਰਤਾ ਵਿਭਾਗ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ’ਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ ਅਤੇ ਬਿਨਾਂ ਕੋਈ ਨਵਾਂ ਟੈਕਸ ਲਗਾਇਆਂ ਪਹਿਲਾਂ ਤੋਂ ਲੱਗ ਰਹੇ ਟੈਕਸਾਂ ਰਾਹੀਂ ਹੀ ਸੂਬੇ ਦੇ ਘਟਦੇ ਮਾਲੀਏ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ PM ਮੋਦੀ ਸਾਹਮਣੇ ਰੱਖੀ ਵੱਡੀ ਮੰਗ, ਮੁਲਾਕਾਤ ਮਗਰੋਂ ਮੀਡੀਆ ਨੂੰ ਦਿੱਤਾ ਇਹ ਬਿਆਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਸੂਬੇ 'ਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਪਹਿਲੀ ਰਸਮੀ ਮੁਲਾਕਾਤ ਹੈ।

ਪੰਜਾਬ ਕਾਂਗਰਸ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਦਾਅਵੇਦਾਰੀ ਦੀ ਦੌੜ 'ਚ ਨੇ ਇਹ ਚਿਹਰੇ
ਪੰਜਾਬ ’ਚ ਕਾਂਗਰਸ ਨੂੰ ਇਸੇ ਮਹੀਨੇ ਨਵਾਂ ਪ੍ਰਧਾਨ ਮਿਲ ਸਕਦਾ ਹੈ। ਹਾਲ ਹੀ ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਪੰਜਾਬ ਵਿਚ ਕਰਾਰੀ ਹਾਰ ਹੋਈ ਹੈ। ਇਸ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਲੈ ਲਿਆ ਸੀ। ਹੁਣ ਸ਼ਨੀਵਾਰ ਨੂੰ ਦਿੱਲੀ ’ਚ ਕਾਂਗਰਸ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿਚ ਸਾਰੇ ਜਨਰਲ ਸੈਕਰੇਟਰੀ ਅਤੇ ਇੰਚਾਰਜ ਬੁਲਾਏ ਗਏ ਹਨ।

GNDU ਦੀ ਵਿਦਿਆਰਥਣ ਨਾਲ ਨੌਜਵਾਨ ਵਲੋਂ ਛੇੜਛਾੜ, ਰੋਕਣ ਗਏ ਵਿਦਿਆਰਥੀਆਂ ’ਤੇ ਕੀਤਾ ਜਾਨਲੇਵਾ ਹਮਲਾ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਅ ਵਿਭਾਗ ਨੇੜੇ ਹੋਸਟਲ ਜਾ ਰਹੀ ਵਿਦਿਆਰਥਣ ਨਾਲ ਛੇੜਛਾੜ ਕਰ ਰਹੇ ਨੌਜਵਾਨ ਨੇ ਕੈਂਪਸ ਦੇ 5 ਵਿਦਿਆਰਥੀਆਂ ’ਤੇ ਜਾਨਲੇਵਾ ਹਮਲਾ ਕਰ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ। ਜਦੋਂ ਤੱਕ ਯੂਨੀਵਰਸਿਟੀ ਦੇ ਸੁਰੱਖਿਆ ਮੁਲਾਜ਼ਮ ਹਮਲਾਵਰ ਨੂੰ ਫੜ ਪਾਉਂਦੇ ਉਹ ਮੌਕੇ ਤੋਂ ਫ਼ਰਾਰ ਹੋ ਗਿਆ।

ਮਜੀਠਾ ’ਚ ਮੁੜ ਵੱਡੀ ਵਾਰਦਾਤ, ਲੁਟੇਰਿਆਂ ਨੇ ਸਿਰ ’ਚ ਰਾਡ ਮਾਰ ਕੇ ਲੁੱਟਿਆ ਆੜ੍ਹਤੀ
ਬੀਤੀ ਰਾਤ ਮਜੀਠਾ ਵਿਖੇ ਇਕ ਹੋਰ ਵੱਡੀ ਵਾਰਦਾਤ ਹੋ ਗਈ, ਜਦੋਂ ਲੁਟੇਰਿਆਂ ਵੱਲੋਂ ਆੜ੍ਹਤੀ ਦੇ ਸਿਰ 'ਚ ਰਾਡ ਮਾਰ ਕੇ ਉਸ ਕੋਲੋਂ 70 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ।

ਸਕੂਲੀ ਵਿਦਿਆਰਥੀਆਂ ਲਈ ਅਹਿਮ ਖ਼ਬਰ, 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ, ਜਿਸ 'ਚ 21 ਅਪ੍ਰੈਲ ਤੋਂ ਲੈ ਕੇ 23 ਮਈ ਤੱਕ ਪ੍ਰੀਖਿਆਵਾਂ ਹੋਣਗੀਆਂ।

ਗੈਂਗਸਟਰਾਂ ਦੇ ਨਿਸ਼ਾਨੇ 'ਤੇ ਪੰਜਾਬੀ ਗਾਇਕ, ਗੈਂਗਸਟਰ ਲੱਕੀ ਪਟਿਆਲ ਦਾ ਖ਼ਾਸ ਗੁਰਗਾ ਹਥਿਆਰਾਂ ਸਣੇ ਗ੍ਰਿਫ਼ਤਾਰ
ਮੋਹਾਲੀ ਪੁਲਸ ਨੇ ਅੱਜ ਗੈਂਗਸਟਰ ਲੱਕੀ ਪਟਿਆਲ ਦੇ ਖ਼ਾਸ ਗੁਰਗੇ ਯੋਧਾ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਕੋਲੋਂ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਇਸ ਗੱਲ ਦੀ ਪੁਸ਼ਟੀ ਮੋਹਾਲੀ ਦੇ ਐੱਸ. ਐੱਸ. ਪੀ. ਹਰਜੀਤ ਸਿੰਘ ਨੇ ਕੀਤੀ ਹੈ। ਐੱਸ. ਐੱਸ. ਪੀ. ਮੋਹਾਲੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬੰਬੀਹਾ ਗਰੁੱਪ ਅਤੇ ਅਰਮੀਨੀਆ ਜੇਲ੍ਹ ਵਿੱਚ ਬੰਦ ਲੱਕੀ ਪਟਿਆਲ ਦੇ ਖ਼ਾਸ ਗੁਰਗੇ ਯੋਧਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


Harnek Seechewal

Content Editor

Related News