ਵੱਡੀ ਖ਼ਬਰ : ਪੰਜਾਬ ਯੂਨੀਵਰਸਿਟੀ ਦੀ ਪੁਰਾਣੀ ਸੈਨੇਟ ਤੇ ਸਿੰਡੀਕੇਟ ਭੰਗ, ਹੁਣ ਨਹੀਂ ਹੋਣਗੀਆਂ ਚੋਣਾਂ

Saturday, Nov 01, 2025 - 12:13 PM (IST)

ਵੱਡੀ ਖ਼ਬਰ : ਪੰਜਾਬ ਯੂਨੀਵਰਸਿਟੀ ਦੀ ਪੁਰਾਣੀ ਸੈਨੇਟ ਤੇ ਸਿੰਡੀਕੇਟ ਭੰਗ, ਹੁਣ ਨਹੀਂ ਹੋਣਗੀਆਂ ਚੋਣਾਂ

ਚੰਡੀਗੜ੍ਹ (ਵੈੱਬ ਡੈਸਕ, ਸ਼ੀਨਾ) : ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਢਾਂਚੇ 'ਚ ਵੱਡੀ ਤਬਦੀਲੀ ਕੀਤੀ ਹੈ। ਇਸ ਦੇ ਮੱਦੇਨਜ਼ਰ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਾਹਨ ਚਾਲਕ ਹੁਣ ਸਿਰਫ...

ਯੂਨੀਵਰਸਿਟੀ ਹੁਣ ਵਾਈਸ ਚਾਂਸਲਰ ਦੀ ਅਗਵਾਈ ਵਾਲੇ ਇਕ ਬੋਰਡ ਆਫ ਗਵਰਨਰਜ਼ ਵਲੋਂ ਕੰਟਰੋਲ ਕੀਤੀ ਜਾਵੇਗੀ। ਇਸ ਬੋਰਡ 'ਚ ਕੇਂਦਰ ਸਰਕਾਰ, ਯੂ. ਜੀ. ਸੀ. ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਤੀਨਿਧੀ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਮਿਡ-ਡੇਅ-ਮੀਲ ਦਾ ਨਵਾਂ ਮੈਨਿਊ ਜਾਰੀ, ਅੱਜ ਤੋਂ ਖਾਣੇ 'ਚ ਮਿਲਣਗੀਆਂ ਇਹ ਚੀਜ਼ਾਂ

ਕੇਂਦਰ ਸਰਕਾਰ ਦੇ ਹੁਕਮਾਂ ਤੋਂ ਬਾਅਦ ਹੁਣ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਹੀਂ ਹੋਣਗੀਆਂ ਅਤੇ ਨਾ ਹੀ ਗ੍ਰੈਜੂਏਟ ਵੋਟਰਾਂ ਲਈ ਨੁਮਾਇੰਦਗੀ ਹੋਵੇਗੀ। ਪਹਿਲਾਂ 91 ਮੈਂਬਰੀ ਸੈਨੇਟ ਅਤੇ 15 ਮੈਂਬਰੀ ਸਿੰਡੀਕੇਟ ਯੂਨੀਵਰਸਿਟੀ ਦੀਆਂ ਨੀਤੀਆਂ ਅਤੇ ਬਜਟ ਨਿਰਧਆਰਿਤ ਕਰਦੇ ਸਨ। ਇਹ ਸ਼ਕਤੀ ਹੁਣ ਇਕ ਨਵੇਂ ਚੁਣੇ ਗਏ ਬੋਰਡ ਨੂੰ ਤਬਦੀਲ ਕੀਤੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 


author

Babita

Content Editor

Related News