ਵੱਡੀ ਖ਼ਬਰ : ਇਕ ਵਾਰ ਫਿਰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
Thursday, Jun 30, 2022 - 07:08 PM (IST)

ਚੰਡੀਗੜ੍ਹ (ਬਿਊਰੋ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਪੰਜਾਬ ਆਉਣ ਵਾਲੇ ਹਨ। ਇਹ ਜਾਣਕਾਰੀ ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਧਾਨ ਸਭਾ ’ਚ ਦਿੱਤੀ । ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਆ ਕੇ ਫਿਰੋਜ਼ਪੁਰ ’ਚ ਪੀ. ਜੀ. ਆਈ. ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ।
ਇਹ ਖ਼ਬਰ ਵੀ ਪੜ੍ਹੋ : ਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਮੈਂਬਰ ਗ੍ਰਿਫ਼ਤਾਰ, ਪੁਲਸ ਨੇ ਕੀਤੇ ਹੈਰਾਨੀਜਨਕ ਖ਼ੁਲਾਸੇ
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆਏ ਸਨ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ’ਚ ਕੁਤਾਹੀ ਹੋਈ ਸੀ। ਫ਼ਿਰੋਜ਼ਪੁਰ ਜਾਂਦੇ ਸਮੇਂ ਰਸਤੇ ਵਿਚ ਇਕ ਫਲਾਈਓਵਰ ’ਤੇ ਉਨ੍ਹਾਂ ਦੇ ਕਾਫ਼ਿਲੇ ਨੂੰ ਤਕਰੀਬਨ 20 ਮਿੰਟ ਤੱਕ ਰੋਕਿਆ ਗਿਆ ਸੀ। ਇਸ ਤੋਂ ਬਾਅਦ ਉਹ ਬਿਨਾਂ ਫ਼ਿਰੋਜ਼ਪੁਰ ਗਏ ਰਸਤੇ ’ਚੋਂ ਵਾਪਸ ਪਰਤ ਗਏ ਸਨ।