ਵੱਡੀ ਖ਼ਬਰ : ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ (ਵੀਡੀਓ)

02/02/2023 1:33:11 AM

ਜਲੰਧਰ (ਬਿਊਰੋ) : ਪੰਜਾਬੀ ਸੰਗੀਤ ਜਗਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਅੰਦੋਲਨ ਦੌਰਾਨ ‘ਕਿਸਾਨ ਐਂਥਮ’ ਗਾਉਣ ਵਾਲੇ ਤੇ ਖ਼ਾਸ ਤੌਰ ’ਤੇ ਉਸ ’ਚ ਬਾਕੀ ਕਲਾਕਾਰਾਂ ਵਾਂਗ ਵਧ-ਚੜ੍ਹ ਕੇ ਭੂਮਿਕਾ ਨਿਭਾਉਣ ਵਾਲੇ ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਸ਼੍ਰੀ ਬਰਾੜ ਨੇ ਰਹੀਆਂ ਧਮਕੀਆਂ ਬਾਰੇ ਲਾਈਵ ਹੋ ਕੇ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਕਈ ਸਿਆਸਤਦਾਨਾਂ ’ਤੇ ਵੀ ਇਲਜ਼ਾਮ ਲਾਏ ਹਨ।

ਇਹ ਖ਼ਬਰ ਵੀ ਪੜ੍ਹੋ : ਬਜਟ ਨੂੰ ਲੈ ਕੇ ਬੋਲੇ ਸੁਖਬੀਰ ਬਾਦਲ, ਕਿਹਾ-ਕਿਸਾਨਾਂ, ਗ਼ਰੀਬਾਂ ਅਤੇ ਨੌਜਵਾਨਾਂ ਲਈ ਹੈ ਨਿਰਾਸ਼ਾਜਨਕ

ਉਨ੍ਹਾਂ ਕਿਹਾ ਕਿ ਮੈਂ ਦੱਸ ਨਹੀਂ ਸਕਦਾ ਕਿ ਮੈਂ ਆਪਣੀ ਜ਼ਿੰਦਗੀ ’ਚ ਕੀ ਕੀ ਚੀਜ਼ਾਂ ਸਹਿ ਰਿਹਾ ਹਾਂ। ਕਿਸਾਨ ਅੰਦੋਲਨ ਦੌਰਾਨ ਬਹੁਤ ਕੁਝ ਦੇਖਿਆ ਤੇ ਕਈ ਗੁੰਡਿਆਂ ਦੇ ਫੋਨ ਆਉਂਦੇ ਹੁੰਦੇ ਸਨ ਤੇ ਸਿਆਸਤਦਾਨਾਂ ਤੋਂ ਧਮਕੀਆਂ ਮਿਲਦੀਆਂ ਸਨ। ਉਨ੍ਹਾਂ ਦੱਸਿਆ ਕਿ ਮੈਂ ਇਨ੍ਹਾਂ ਤੋਂ ਆਪਣਾ ਖਹਿੜਾ ਛੁਡਾਉਣ ਲਈ ਪੈਸੇ ਦਿੰਦਾ ਹਾਂ ਜਾਂ ਹੱਥ ਵੀ ਜੋੜ ਦਿੰਦਾ ਹਾਂ। ਪੰਜਾਬ ਦੇ ਹੱਕ ’ਚ ਬੋਲਣ ਦਾ ਸਿਲਾ ਇਹ ਹੈ ਕਿ 12 ਮਹੀਨੇ ਹੀ ਮੈਂ ਇਸ ਸਥਿਤੀ ’ਚ ਹੁੰਦਾ ਹਾਂ ਕਿ ਆਪਣੀ ਜੀਵਨ ਖ਼ਤਮ ਕਰ ਲਵਾਂ। 

ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਮਾਨ ਤੇ ਡੀ. ਜੀ. ਪੀ. ਨੂੰ ਇਸ ਪੰਜਾਬੀ ਗੀਤ ਖ਼ਿਲਾਫ਼ ਕੀਤੀ ਸ਼ਿਕਾਇਤ

ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਮੈਂ ‘ਬੇੜੀਆਂ’ ਗਾਣਾ ਕੱਢਿਆ ਤਾਂ ਉਸ ਤੋਂ ਬਾਅਦ ਵੀ ਮੈਨੂੰ ਬਹੁਤ ਕੁਝ ਕਿਹਾ ਗਿਆ। ਬਰਾੜ ਨੇ ਕਿਹਾ ਕਿ ਤੁਸੀਂ ਹਜ਼ਾਰ ਕਲਮਾਂ ਮੇਰੇ ਖ਼ਿਲਾਫ਼ ਚਲਵਾ ਲਓ, ਤੁਹਾਡੇ ਕੋਲ ਇਕੋ ਹੱਲ ਹੈ, ਜੇ ਤੁਸੀਂ ਮੈਨੂੰ ਕਿਸੇ ਕੋਲੋਂ ਗੋਲੀ ਮਰਵਾ ਦਿਓਗੇ, ਮੈਂ ਉਸ ਦਿਨ ਟਿਕ ਜਾਵਾਂਗਾ, ਨਹੀਂ ਤਾਂ ਓਨਾ ਚਿਰ ਆਪਣੀ ਇਕ ਕਲਮ ਤੁਹਾਡੀ ਸਾਰਿਆਂ ਦੀ ਨੀਂਦ ਉਡਾ ਕੇ ਰੱਖਾਂਗਾ। ਮੈਂ ਪੰਜਾਬ ਦਾ ਦਿੱਤਾ ਖਾਂਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਭ ਪਤਾ ਹੈ।


Manoj

Content Editor

Related News