ਆਧਾਰ ਕਾਰਡ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ

Thursday, Jan 16, 2025 - 11:53 AM (IST)

ਆਧਾਰ ਕਾਰਡ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਬਠਿੰਡਾ (ਵਰਮਾ) : ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੱਚਿਆਂ ਦੇ ਨਾਮਜ਼ਦਗੀ ਅਤੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ’ਤੇ ਕੰਮ ਕਰਨ ਸਬੰਧੀ ਰਾਕੇਸ਼ ਕੁਮਾਰ ਮੀਨਾ, ਆਈ. ਏ. ਐੱਸ. (ਟ੍ਰੇਨਿੰਗ ਅਧੀਨ), ਮੁੱਖ ਮੰਤਰੀ ਫੀਲਡ ਅਫ਼ਸਰ, ਬਠਿੰਡਾ ਦੀ ਪ੍ਰਧਾਨਗੀ ਹੇਠ ਆਧਾਰ ਨਾਮਜ਼ਦਗੀ ਦੀ ਸਥਿਤੀ ਦੀ ਸਮੀਖਿਆ ਅਤੇ ਸਬੰਧਿਤ ਵਰਕਿੰਗ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਰੀਵਿਊ ਮੀਟਿੰਗ ਹੋਈ। ਮੀਟਿੰਗ ਦੌਰਾਨ ਰਾਕੇਸ਼ ਕੁਮਾਰ ਮੀਨਾ ਨੇ ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਨਵਜੰਮੇ ਬੱਚਿਆਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸਕੂਲਾਂ ਅਤੇ ਆਂਗਣਵਾੜੀ ਕੇਦਰਾਂ 'ਚ ਵੱਧ ਤੋਂ ਵੱਧ ਆਧਾਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣ ਅਤੇ ਨਾਲ ਹੀ ਇਹ ਵੀ ਅਪੀਲ ਕੀਤੀ ਕਿ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ 'ਤੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਕਰਵਾਉਣ ਲਈ ਬੱਚਿਆਂ/ਮਾਪਿਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਇਹ ਵਿਦਿਆਰਥੀ ਨਹੀਂ ਦੇ ਸਕਣਗੇ ਬੋਰਡ ਦੀਆਂ ਪ੍ਰੀਖਿਆਵਾਂ! ਜਾਰੀ ਹੋਈ ਵੱਡੀ ਚਿਤਾਵਨੀ

ਇਹ ਸਹੂਲਤ 5-7 ਸਾਲ ਅਤੇ 15-17 ਸਾਲ ਦੇ ਬੱਚਿਆਂ ਲਈ ਮੁਫ਼ਤ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮੰਤਵ ਲਈ ਸਕੂਲਾਂ 'ਚ ਕਿੱਟਾਂ ਦੀ ਆਵਾਜਾਈ ਲਈ ਰੋਸਟਰ/ਆਧਾਰ ਕੈਂਪ ਸ਼ਡਿਊਲ ਤਿਆਰ ਕੀਤਾ ਜਾਵੇ। ਮੁੱਖ ਮੰਤਰੀ ਫੀਲਡ ਅਫ਼ਸਰ ਮੀਨਾ ਨੇ ਸੇਵਾ ਕੇਂਦਰਾਂ ਨੂੰ ਵੀ ਹਦਾਇਤ ਕੀਤੀ ਕਿ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਕਰਵਾਉਣ ਲਈ ਵੱਧ ਤੋਂ ਵੱਧ ਆਧਾਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਲਈ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਨਾਲ-ਨਾਲ ਇਸ ਉਪਰਾਲੇ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪੁਹੰਚਾਇਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਨੇ ਲਾ 'ਤੀ ਵੱਡੀ ਸ਼ਿਕਾਇਤ, ਵਿਭਾਗ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

ਰਾਕੇਸ਼ ਕੁਮਾਰ ਮੀਨਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਪ੍ਰਾਪਤ ਕਰਨ ਲਈ ਆਪਣਾ ਮੋਬਾਇਲ ਨੰਬਰ ਅਤੇ ਦਸਤਾਵੇਜ਼ ਆਧਾਰ ਨਾਲ ਅਪਡੇਟ ਕਰਨਾ ਲਾਜ਼ਮੀ ਬਣਾਉਣ। ਉਨ੍ਹਾਂ ਇਹ ਵੀ ਦੱਸਿਆ ਕਿ 14 ਜੂਨ, 2025 ਤੱਕ ਦਸਤਾਵੇਜ਼ ਅਪਡੇਟ ਦੀ ਸਹੂਲਤ ਮੁਫ਼ਤ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਪ੍ਰਤਾਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਮਨਿੰਦਰ ਕੌਰ, ਡੀ. ਐੱਫ. ਐੱਸ. ਓ. ਹਰਸ਼ਿਤ ਮਹਿਤਾ, ਪ੍ਰਾਜੈਕਟ ਮੈਨੇਜਰ ਯੂ. ਆਈ. ਡੀ. ਏ. ਆਈ. ਮਧੂਰ ਬਾਂਸਲ ਆਦਿ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8




 


author

Babita

Content Editor

Related News