ਪੰਜਾਬ 'ਚ ਐਂਬੂਲੈਂਸ ਸੇਵਾਵਾਂ ਨੂੰ ਲੈ ਕੇ ਵੱਡੀ ਖ਼ਬਰ, ਇਸ ਤਾਰੀਖ਼ ਲਈ ਦਿੱਤੀ ਗਈ ਚਿਤਾਵਨੀ

Tuesday, Nov 21, 2023 - 10:43 AM (IST)

ਮੁੱਲਾਂਪੁਰ ਦਾਖਾ (ਕਾਲੀਆ) : ਐਮਰਜੈਂਸੀ ਸੇਵਾਵਾਂ ਪੰਜਾਬ ਇੰਪ. ਯੂਨੀਅਨ ਪੰਜਾਬ ਦੇ ਵਫਦ ਵੱਲੋਂ ਜ਼ਿਲ੍ਹਾ ਲੁਧਿਆਣਾ ਵਿਖੇ ਏ. ਡੀ. ਸੀ. ਗੌਰਵ ਜੈਨ ਨੂੰ ਇਕ ਮੰਗ-ਪੱਤਰ ਮਾਣਯੋਗ ਮੁੱਖ ਮੰਤਰੀ ਪੰਜਾਬ ਦੇ ਨਾਂ ਸੌਂਪਿਆ ਗਿਆ ਹੈ। ਇਸ ਬਾਰੇ ਪ੍ਰਧਾਨ ਜਸਦੀਪ ਸਿੰਘ ਚੀਮਾ ਨੇ ਦੱਸਿਆ ਕਿ ਸਾਡੀਆਂ ਜਾਇਜ਼ ਮੰਗਾਂ ਸਬੰਧੀ ਪਹਿਲਾਂ ਵੀ ਯੂਨੀਅਨ ਲਗਾਤਾਰ ਸੰਘਰਸ਼ ਕਰ ਰਹੀ ਹੈ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਅਚਾਨਕ ਖ਼ਤਮ ਹੋਏ ਇਸ Train ਦੇ 10 ਸਟਾਪੇਜ, ਇਨ੍ਹਾਂ ਥਾਵਾਂ 'ਤੇ ਨਹੀਂ ਰੁਕੇਗੀ

ਹਰ ਵਾਰ ਸਰਕਾਰ ਵੱਲੋਂ ਭਰੋਸਾ ਦੇਣ ਦੇ ਬਾਵਜੂਦ ਅਤੇ ਸਰਕਾਰ ਵੱਲੋਂ ਇਕ ਸਬ-ਕਮੇਟੀ ਜਿਸ ’ਚ ਸਿਹਤ ਮੰਤਰੀ ਬਲਬੀਰ ਸਿੰਘ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਐੱਨ. ਆਰ. ਆਈ. ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਸਨ, ਇਨ੍ਹਾਂ ਨਾਲ ਵੀ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ, ਜਿਸ ਨਾਲ ਸਾਰੇ ਪੰਜਾਬ ਦੇ ਮੁਲਾਜ਼ਮਾਂ ’ਚ ਰੋਸ ਦੀ ਲਹਿਰ ਹੈ।

ਇਹ ਵੀ ਪੜ੍ਹੋ : Breaking : ਪੰਜਾਬ ਦਾ ਇਹ Highway ਅੱਜ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰਾ ਮਾਰ ਲਓ ਇਕ ਝਾਤ

ਇਸ ਦੇ ਰੋਸ ਵਜੋਂ 22 ਨਵੰਬਰ ਤੋਂ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਵਾਰ ਡਿਊਟੀ ’ਤੇ ਹਾਜ਼ਰ ਰਹਿ ਕੇ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ, ਜਿਸ ਤਹਿਤ ਹਰ ਰੋਜ਼ ਇਕ ਜ਼ਿਲ੍ਹਾ ਵਧਾਉਣ ਦੀ ਤਜਵੀਜ਼ ਹੈ। ਇਸ ਦੀ ਸ਼ੁਰੂਆਤ ਜ਼ਿਲ੍ਹਾ ਮੋਹਾਲੀ ਤੋਂ ਕੀਤੀ ਜਾਵੇਗੀ। ਇਸ ਮੌਕੇ ਸੂਬਾ ਪ੍ਰਧਾਨ ਵੱਲੋਂ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਅਤੇ ਕਿਸਾਨ ਜੱਥੇਬੰਦੀਆਂ ਨੂੰ ਵੀ ਸਾਥ ਦੇਣ ਦੀ ਅਪੀਲ ਕੀਤੀ। ਇਸ ਸਮੇਂ ਪ੍ਰਧਾਨ ਜਸਦੀਪ ਸਿੰਘ ਚੀਮਾ, ਵਾਈਸ ਪ੍ਰਧਾਨ ਮਨੀ ਕੁਮਾਰ, ਪ੍ਰਗਟ ਸਿੰਘ ਆਦਿ 108 ਸਟਾਫ ਮੈਂਬਰ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News