ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ, ਪੜ੍ਹੋ ਪਾਰਟੀ ਦਾ ਕੀ ਆਇਆ ਫ਼ੈਸਲਾ (ਵੀਡੀਓ)
Sunday, Jul 20, 2025 - 03:05 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵਲੋਂ ਅਨਮੋਲ ਗਗਨ ਮਾਨ ਦਾ ਅਸਤੀਫ਼ਾ ਨਾ-ਮਨਜ਼ੂਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਕ ਮਾਹੌਲ 'ਚ ਗੱਲਬਾਤ ਹੋਈ।
ਇਹ ਵੀ ਪੜ੍ਹੋ : ਪੰਜਾਬ 'ਚ B.ED 'ਚ ਦਾਖ਼ਲਾ ਲੈਣ ਵਾਲਿਆਂ ਲਈ ਖ਼ੁਸ਼ਖ਼ਬਰੀ, ਮਿਲੀ ਵੱਡੀ ਰਾਹਤ
ਉਨ੍ਹਾਂ ਲਿਖਿਆ ਕਿ ਵਿਧਾਇਕਾ ਵਜੋਂ ਉਨ੍ਹਾਂ ਦੇ ਅਸਤੀਫ਼ੇ ਨੂੰ ਪਾਰਟੀ ਵਲੋਂ ਨਾ-ਮਨਜ਼ੂਰ ਕਰਨ ਦਾ ਫ਼ੈਸਲਾ ਸੁਣਾਇਆ ਗਿਆ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕੀਤਾ। ਅਮਨ ਅਰੋੜਾ ਨੇ ਲਿਖਿਆ ਕਿ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਲਈ ਕਿਹਾ। ਅਮਨ ਅਰੋੜਾ ਨੇ ਲਿਖਿਆ ਕਿ ਅਨਮੋਲ ਗਗਨ ਮਾਨ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਸੀ, ਹਨ ਅਤੇ ਬਣੇ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਕੱਚੇ ਮਕਾਨਾਂ ਵਾਲਿਆਂ ਲਈ ਆਈ ਜ਼ਰੂਰੀ ਖ਼ਬਰ, ਵੱਡੀ ਸਕੀਮ ਦਾ ਲਾਭ ਲੈਣਾ ਹੈ ਤਾਂ...
ਦੱਸਣਯੋਗ ਹੈ ਕਿ ਬੀਤੇ ਦਿਨ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਐਲਾਨ ਕੀਤਾ ਸੀ ਅਤੇ ਪਾਰਟੀ 'ਚੋਂ ਵਿਧਾਇਕਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣੀ ਫੇਸਬੁਕ 'ਤੇ ਪੋਸਟ ਪਾ ਕੇ ਲਿਖਿਆ ਸੀ ਕਿ ਦਿਲ ਭਾਰੀ ਹੈ ਪਰ ਮੈਂ ਸਿਆਸਤ ਛੱਡਣ ਦਾ ਫ਼ੈਸਲਾ ਲਿਆ ਹੈ। ਮੇਰਾ ਵਿਧਾਇਕ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫ਼ਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁੱਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖ਼ਰੀ ਉਤਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8