ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ, ਹੁਣ ਇਸ ਤਾਰੀਖ਼ ਤੱਕ...
Tuesday, Jun 16, 2026 - 11:11 AM (IST)
ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ 'ਚ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ (ਤਬਾਦਲਿਆਂ) ਅਤੇ ਤਾਇਨਾਤੀਆਂ ਲਈ ਨਿਰਧਾਰਿਤ ਸਮਾਂ-ਸੀਮਾ 'ਚ ਵਾਧਾ ਕਰ ਦਿੱਤਾ ਹੈ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਸੂਬੇ ਦੇ ਸਾਰੇ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ 'ਚ ਆਮ ਤਬਾਦਲੇ ਅਤੇ ਤਾਇਨਾਤੀਆਂ 30 ਜੂਨ 2026 ਤੱਕ ਕੀਤੀਆਂ ਜਾ ਸਕਣਗੀਆਂ। ਪ੍ਰਸੋਨਲ ਵਿਭਾਗ ਦੀ ਪ੍ਰਸੋਨਲ ਪਾਲਿਸੀ-2 ਸ਼ਾਖਾ ਵੱਲੋਂ ਜਾਰੀ ਪੱਤਰ 'ਚ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਸਬ-ਡਵੀਜ਼ਨਲ ਮੈਜਿਸਟਰੇਟਾਂ ਅਤੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਅਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ...
ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਹਿਲਾਂ ਆਮ ਤਬਾਦਲਿਆਂ ਅਤੇ ਤਾਇਨਾਤੀਆਂ ਦਾ ਸਮਾਂ 15 ਅਪ੍ਰੈਲ 2026 ਤੋਂ 14 ਜੂਨ 2026 ਤੱਕ ਨਿਰਧਾਰਿਤ ਕੀਤਾ ਗਿਆ ਸੀ। ਹੁਣ ਇਸ ਮਿਆਦ 'ਚ 16 ਦਿਨਾਂ ਦਾ ਹੋਰ ਵਾਧਾ ਕਰਦੇ ਹੋਏ ਇਸ ਨੂੰ 30 ਜੂਨ 2026 ਤੱਕ ਕਰ ਦਿੱਤਾ ਗਿਆ ਹੈ। ਇਨ੍ਹਾਂ ਹੁਕਮਾਂ 'ਚ ਸਪੱਸ਼ਟ ਕੀਤਾ ਗਿਆ ਹੈ ਕਿ 30 ਜੂਨ 2026 ਤੋਂ ਬਾਅਦ ਆਮ ਤਬਾਦਲਿਆਂ ਅਤੇ ਤਾਇਨਾਤੀਆਂ 'ਤੇ ਸੰਪੂਰਨ ਰੋਕ ਲਾਗੂ ਹੋ ਜਾਵੇਗੀ। ਇਸ ਤੋਂ ਬਾਅਦ ਕੋਈ ਵੀ ਤਬਾਦਲਾ ਜਾਂ ਤਾਇਨਾਤੀ ਸਿਰਫ ਪ੍ਰਸੋਨਲ ਵਿਭਾਗ ਵੱਲੋਂ 23 ਅਪ੍ਰੈਲ 2018 ਨੂੰ ਜਾਰੀ ਕੀਤੀ ਗਈ ਟਰਾਂਸਫਰ ਪਾਲਿਸੀ ਦੇ ਉਪਬੰਧਾਂ ਅਨੁਸਾਰ ਹੀ ਕੀਤੀ ਜਾ ਸਕੇਗੀ।
ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ! ਬੱਚਿਆਂ ਨੂੰ ਲੈ ਕੇ ਆਈ ਹੈਰਾਨ ਕਰਦੀ ਰਿਪੋਰਟ, ਹੋਇਆ ਵੱਡਾ ਖ਼ੁਲਾਸਾ
ਪ੍ਰਸੋਨਲ ਵਿਭਾਗ ਨੇ ਸਾਰੇ ਵਿਭਾਗਾਂ ਅਤੇ ਸਰਕਾਰੀ ਅਦਾਰਿਆਂ ਨੂੰ ਕਿਹਾ ਹੈ ਕਿ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੇ ਤਬਾਦਲੇ ਸਬੰਧੀ ਕੋਈ ਪ੍ਰਸਤਾਵ ਪੈਂਡਿੰਗ ਹੈ ਤਾਂ ਉਸ ਨੂੰ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਨਿਪਟਾਇਆ ਜਾਵੇ। ਇਸ ਫ਼ੈਸਲੇ ਨਾਲ ਵੱਖ-ਵੱਖ ਵਿਭਾਗਾਂ 'ਚ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਤਬਾਦਲਿਆਂ ਨੂੰ ਅੰਤਿਮ ਰੂਪ ਦੇਣ ਦਾ ਮੌਕਾ ਮਿਲੇਗਾ। ਪ੍ਰਸੋਨਲ ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਗਏ ਹਨ ਅਤੇ ਸਾਰੇ ਵਿਭਾਗਾਂ ਲਈ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
