ਪੰਜਾਬ ''ਚ ਚਲਾਨ ਭਰਨ ਨੂੰ ਲੈ ਕੇ ਵੱਡੀ ਖ਼ਬਰ, ਪੂਰੇ ਸੂਬੇ ''ਚ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ
Wednesday, Oct 01, 2025 - 11:23 AM (IST)

ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ ਗੰਭੀਰ) : ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹੁਣ ਚਲਾਨ ਆਨਲਾਈਨ ਭਰੇ ਜਾ ਸਕਦੇ ਹਨ ਅਤੇ ਇਸ ਲਈ ਮੋਹਾਲੀ ਜ਼ਿਲ੍ਹੇ ਤੋਂ ਈ-ਕੋਰਟ ਦੀ ਸਹੂਲਤ ਜਲਦ ਸ਼ੁਰੂ ਕੀਤੀ ਜਾ ਰਹੀ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਇਸ ਨੂੰ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ। ਜੇਕਰ ਮੋਹਾਲੀ 'ਚ ਈ-ਕੋਰਟ ਦੀ ਕੋਸ਼ਿਸ਼ ਸਫ਼ਲ ਰਹੀ ਤਾਂ ਫਿਰ ਸੂਬੇ ਦੇ ਹੋਰ ਜ਼ਿਲ੍ਹਿਆਂ 'ਚ ਵੀ ਇਸ ਨੂੰ ਸ਼ੁਰੂ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਇਕ ਜਨਹਿੱਤ ਪਟੀਸ਼ਨ 'ਚ ਹਾਈਕੋਰਟ ਨੂੰ ਮੰਗ ਕੀਤੀ ਗਈ ਸੀ ਕਿ ਪੰਜਾਬ ਨੂੰ ਨੈਸ਼ਨਲ ਵਰਚੁਅਲ ਕੋਰਟ ਪਲੇਟਫਾਰਮ ਨਾਲ ਜੋੜਿਆ ਜਾਵੇ ਤਾਂ ਜੋ ਟ੍ਰੈਫਿਕ ਚਲਾਨਾਂ ਦਾ ਨਿਪਟਾਰਾ ਆਨਲਾਈਨ ਤਰੀਕੇ ਨਾਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਤਿਉਹਾਰੀ ਸੀਜ਼ਨ 'ਚ ਪਾਵਰਕਾਮ ਨੇ ਦਿੱਤਾ ਵੱਡਾ ਝਟਕਾ
ਪਟੀਸ਼ਨ 'ਚ ਕਿਹਾ ਗਿਆ ਸੀ ਕਿ ਹੁਣ ਈ-ਚਲਾਨਾਂ ਦੀ ਗਿਣਤੀ ਵੱਧ ਰਹੀ ਹੈ ਅਤੇ ਚਲਾਨ ਭਰਨ ਲਈ ਲੋਕਾਂ ਨੂੰ ਹੁਣ ਵੀ ਅਦਾਲਤਾਂ ਜਾਂ ਸਰਕਾਰੀ ਦਫ਼ਤਰਾਂ 'ਚ ਮੌਜੂਦ ਰਹਿਣਾ ਪੈਂਦਾ ਹੈ। ਪਟੀਸ਼ਨ 'ਚ ਤਰਕ ਦਿੱਤਾ ਗਿਆ ਕਿ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ 'ਚ ਨੈਸ਼ਨਲ ਵਰਚੁਅਲ ਕੋਰਟ ਪੋਰਟਲ ਪਹਿਲਾਂ ਤੋਂ ਲਾਗੂ ਹੈ। ਇਸ ਨਾਲ ਲੋਕ ਛੋਟੇ ਚਲਾਨਾਂ ਦਾ ਆਨਲਾਈਨ ਭੁਗਤਾਨ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਠੁਰ-ਠੁਰ ਕਰਦੀ ਠੰਡ ਬਾਰੇ ਮੌਸਮ ਵਿਭਾਗ ਦੀ ਨਵੀਂ UPDATE, ਕੰਬਲ-ਰਜਾਈਆਂ ਅਜੇ...
ਪੰਜਾਬ 'ਚ ਇਸ ਦੇਰੀ ਨੂੰ ਸਮਝ ਤੋਂ ਪਰੇ ਦੱਸਦੇ ਹੋਏ ਸੂਬੇ ਭਰ 'ਚ ਇਸ ਵਿਵਸਥਾ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤ ਨੂੰ ਦੱਸਿਆ ਗਿਆ ਕਿ ਪੰਜਾਬ 'ਚ ਟ੍ਰੈਫਿਕ ਚਲਾਨਾਂ ਲਈ ਵਰਚੁਅਲ ਕੋਰਟ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਕਰਨ 'ਚ ਕਰੀਬ 3 ਹਫ਼ਤਿਆਂ ਦਾ ਸਮਾਂ ਲੱਗੇਗਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਪਹਿਲਾਂ ਮੋਹਾਲੀ 'ਚ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ, ਉਸ ਤੋਂ ਬਾਅਦ ਇਸ ਨੂੰ ਪੂਰੇ ਪੰਜਾਬ 'ਚ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8