ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣ ਦਾ Plan ਹੈ ਤਾਂ ਜ਼ਰਾ ਸੋਚ-ਸਮਝ ਲਓ
Monday, Mar 11, 2024 - 12:39 PM (IST)
ਲੁਧਿਆਣਾ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਭਲਕੇ ਮਤਲਬ ਕਿ 12 ਮਾਰਚ ਨੂੰ ਦੁਪਹਿਰ 12 ਵਜੇ ਤੋਂ ਬਾਅਦ ਪੂਰੇ ਪੰਜਾਬ ਅੰਦਰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਇਸ ਦੇ ਨਾਲ ਹੀ 13 ਮਾਰਚ ਨੂੰ ਵੀ ਪੂਰਾ ਦਿਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਜਾਣਕਾਰੀ ਮੁਤਾਬਕ ਪਨਬੱਸ, ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ 13 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਬਿਜਲੀ ਗਰਿੱਡ 'ਚ ਧਮਾਕੇ ਮਗਰੋਂ ਲੱਗੀ ਭਿਆਨਕ ਅੱਗ, ਦਰਜਨਾਂ ਪਿੰਡਾਂ ਦੀ ਬਿਜਲੀ ਗੁੱਲ (ਵੀਡੀਓ)
ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ ਅਤੇ ਵਾਅਦਿਆਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਭਲਕੇ ਦੁਪਹਿਰ 12 ਵਜੇ ਤੋਂ ਬਾਅਦ ਪੂਰੇ ਪੰਜਾਬ ਅੰਦਰ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਖ਼ਬਰ, Alert ਹੋ ਜਾਣ ਲੋਕ, ਵਿਭਾਗ ਵਲੋਂ ਜਾਰੀ ਹੋ ਗਈ ਐਡਵਾਈਜ਼ਰੀ (ਵੀਡੀਓ)
ਇਸ ਤੋਂ ਬਾਅਦ 13 ਮਾਰਚ ਨੂੰ ਪੰਜਾਬ ਭਰ ਦੇ ਕੱਚੇ ਮੁਲਾਜ਼ਮ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ ਅਤੇ ਇਸ ਦੇ ਮੱਦੇਨਜ਼ਰ 13 ਮਾਰਚ ਨੂੰ ਵੀ ਕੋਈ ਸਰਕਾਰੀ ਬੱਸ ਸੜਕਾਂ 'ਤੇ ਨਹੀਂ ਚੱਲੇਗੀ। ਸਰਕਾਰੀ ਬੱਸਾਂ ਦੇ ਬੰਦ ਹੋਣ ਕਾਰਨ ਆਮ ਜਨਤਾ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8