ਪੰਜਾਬੀਓ ਹੋ ਜਾਓ ਖ਼ੁਸ਼, ਅੱਗ ਵਰ੍ਹਾਊ ਗਰਮੀ ਦੌਰਾਨ ''ਮਾਨਸੂਨ'' ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕਦੋਂ ਪੁੱਜੇਗਾ
Monday, May 20, 2024 - 06:41 PM (IST)
ਚੰਡੀਗੜ੍ਹ : ਮਈ ਮਹੀਨੇ 'ਚ ਅੱਗ ਵਰ੍ਹਾਉਣ ਵਾਲੀ ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ ਹੈ। ਦਰਅਸਲ ਭਿਆਨਕ ਗਰਮੀ ਦੌਰਾਨ ਮਾਨਸੂਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਮੁਤਾਬਕ ਪੰਜਾਬ 'ਚ 26 ਜੂਨ ਤੋਂ 1 ਜੁਲਾਈ ਤੱਕ ਮਾਨਸੂਨ ਆਉਣ ਦੇ ਆਸਾਰ ਹਨ। ਜੂਨ ਅਤੇ ਜੁਲਾਈ ਨੂੰ ਖੇਤੀਬਾੜੀ ਲਈ ਸਭ ਤੋਂ ਮਹੱਤਵਪੂਰਨ ਮੰਨਿਆ ਜਾਂਦਾ ਹੈ ਕਿਉਂਕਿ ਸਾਉਣੀ ਦੀਆਂ ਫ਼ਸਲਾਂ ਦੀ ਜ਼ਿਆਦਾਤਰ ਬਿਜਾਈ ਇਸ ਸਮੇਂ ਦੌਰਾਨ ਹੁੰਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਕੂਲਾਂ ਦਾ Time ਬਦਲੇ ਜਾਣ ਮਗਰੋਂ ਹੁਣ ਨਵੇਂ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ
ਇਨ੍ਹਾਂ ਫ਼ਸਲਾਂ ਨੂੰ ਜ਼ਿਆਦਾ ਪਾਣੀ ਦੀ ਲੋੜ ਹੁੰਦੀ ਹੈ। ਇਸ ਲਈ ਮਾਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਵਾਰ ਲਾ ਨੀਨਾ ਕਾਰਨ ਪੰਜਾਬ ਸਮੇਤ ਬਾਕੀ ਸੂਬਿਆਂ 'ਚ ਚੰਗਾ ਮੀਂਹ ਪੈਣ ਦੇ ਆਸਾਰ ਹਨ। ਪਿਛਲੇ ਸਾਲ ਐੱਲ ਨੀਨੋ ਸਰਗਰਮ ਸੀ, ਜਦੋਂ ਕਿ ਇਸ ਵਾਰ ਐੱਲ ਨੀਨੋ ਦੇ ਹਾਲਾਤ ਇਸ ਹਫ਼ਤੇ ਖ਼ਤਮ ਹੋ ਗਏ ਹਨ। ਸੰਭਾਵਨਾ ਹੈ ਕਿ 3 ਤੋਂ 5 ਹਫ਼ਤਿਆਂ 'ਚ ਲਾ ਨੀਨੋ ਦੇ ਹਾਲਾਤ ਪੈਦਾ ਹੋ ਜਾਣਗੇ।
ਇਹ ਵੀ ਪੜ੍ਹੋ : ਭਿਆਨਕ ਗਰਮੀ ਦੌਰਾਨ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਤਾਰੀਖ਼ ਤੋਂ ਹੋਇਆ ਐਲਾਨ
ਪੰਜਾਬ 'ਚ 23 ਮਈ ਤੱਕ ਰੈੱਡ ਅਲਰਟ ਜਾਰੀ
ਮੌਸਮ ਵਿਭਾਗ ਵਲੋਂ 23 ਮਈ ਤੱਕ ‘ਰੈੱਡ ਅਲਰਟ’ ਜਾਰੀ ਕੀਤਾ ਗਿਆ ਹੈ। ਇਸ ਦੇ ਮੁਤਾਬਕ ਭਿਆਨਕ 'ਲੂ' ਦਾ ਸਾਹਮਣਾ ਕਰਨਾ ਪਵੇਗਾ, ਜਿਸ ਕਾਰਨ ਆਮ ਜਨਤਾ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਅਗਲੇ ਕੁੱਝ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਗਰਮੀ ਆਪਣਾ ਰੰਗ ਦਿਖਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8