ਪੰਜਾਬ 'ਚ ਪੁਰਾਣੇ ਵਾਹਨਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਮਿਲੀ ਰਾਹਤ
Tuesday, Jun 03, 2025 - 11:58 AM (IST)

ਚੰਡੀਗੜ੍ਹ : ਪੰਜਾਬ 'ਚ ਪੁਰਾਣੇ ਵਾਹਨਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਹੁਣ ਲੋਕਾਂ ਨੂੰ ਪੁਰਾਣੇ ਵਾਹਨ ਸਕਰੈਪ ਕਰਾਉਣ 'ਚ ਵੱਡੀ ਰਾਹਤ ਮਿਲੇਗੀ ਅਤੇ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਵੇਗੀ ਕਿਉਂਕਿ ਸੂਬੇ 'ਚ ਮੋਹਾਲੀ, ਪਟਿਆਲਾ ਅਤੇ ਮਾਨਸਾ 'ਚ ਨਵੇਂ ਵਾਹਨ ਸਕਰੈਪ ਸੈਂਟਰ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਹਰ ਜ਼ਿਲ੍ਹੇ 'ਚ ਇਕ ਕੁਲੈਕਸ਼ਨ ਸੈਂਟਰ ਵੀ ਖੋਲ੍ਹਿਆ ਜਾਵੇਗਾ, ਤਾਂ ਜੋ ਬਾਕੀ ਜ਼ਿਲ੍ਹਿਆਂ ਦੇ ਲੋਕ ਵੀ ਇਸ ਦਾ ਲਾਭ ਲੈ ਸਕਣ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ! 'ਆਪਰੇਸ਼ਨ ਸਿੰਦੂਰ' ਦੌਰਾਨ ਕਰਦਾ ਸੀ...(ਵੀਡੀਓ)
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੁਰਾਣਾ ਵਾਹਨ ਸਕਰੈਪ ਕਰਾਉਣ ਤੋਂ ਬਾਅਦ ਨਵਾਂ ਇਲੈਕਟ੍ਰਿਕ ਵਾਹਨ ਖ਼ਰੀਦਣ 'ਤੇ ਰਜਿਸਟ੍ਰੇਸ਼ਨ ਫ਼ੀਸ ਅਤੇ ਮੋਟਰ ਵ੍ਹੀਕਲ ਟੈਕਸ 'ਚ ਪੂਰੀ ਤਰ੍ਹਾਂ ਤੋਂ ਛੋਟ ਮਿਲੇਗੀ। ਨਵੇਂ ਸਕਰੈਪ ਸੈਂਟਰ ਖੁੱਲ੍ਹਣ ਨਾਲ ਹੁਣ 8 ਜ਼ਿਲ੍ਹਿਆਂ ਦੇ ਲੋਕਾਂ ਨੂੰ ਸਿੱਧਾ ਫ਼ਾਇਦਾ ਮਿਲੇਗਾ।
ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪੰਜਾਬ 'ਚ ਖ਼ਤਰੇ ਦੀ ਘੰਟੀ! ਲੋਕਾਂ ਨੂੰ ਬੇਹੱਦ ਚੌਕਸ ਰਹਿਣ ਦੀ ਲੋੜ
ਇਨ੍ਹਾਂ 'ਚ ਮੋਹਾਲੀ, ਪਟਿਆਲਾ, ਮਾਨਸਾ, ਫਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਸ਼ਾਮਲ ਹਨ। ਇਕ ਹਿੰਦੀ ਅਖ਼ਬਾਰ ਦੀ ਖ਼ਬਰ ਮੁਤਾਬਕ ਪੰਜਾਬ 'ਚ ਹੁਣ ਤੱਕ 1.39 ਕਰੋੜ ਵਾਹਨ ਰਜਿਸਟਰਡ ਹੋਏ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਵਾਹਨਾਂ ਦਾ 12 ਤੋਂ 15 ਸਾਲ ਪਹਿਲਾਂ ਰਜਿਸਟ੍ਰੇਸ਼ਨ ਹੋਇਆ ਸੀ। ਇਹੀ ਕਾਰਨ ਹੈ ਕਿ ਇਨ੍ਹਾਂ ਵਾਹਨਾਂ ਨੂੰ ਸਕਰੈਪ ਕਰਵਾਉਣ ਲਈ ਹੀ ਇਹ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8