ਪੰਜਾਬੀਓ! Full ਕਰਾ ਲਓ ਟੈਂਕੀਆਂ, ਖ਼ਰੀਦ ਲਓ ਸਬਜ਼ੀਆਂ, ਭਲਕੇ ਹੋ ਜਾਣਾ ਬੇਹੱਦ ਔਖਾ
Sunday, Dec 29, 2024 - 10:29 AM (IST)
ਚੰਡੀਗੜ੍ਹ : ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਵਲੋਂ 30 ਦਸੰਬਰ ਨੂੰ 'ਪੰਜਾਬ ਬੰਦ' ਦਾ ਐਲਾਨ ਕੀਤਾ ਗਿਆ ਹੈ। 30 ਦਸੰਬਰ ਦਿਨ ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਪੂਰਾ ਪੰਜਾਬ ਬੰਦ ਰਹੇਗਾ। ਇਸ ਦੌਰਾਨ ਪੈਟਰੋਲ ਪੰਪ ਬੰਦ ਰਹਿਣਗੇ। ਇਸ ਲਈ ਲੋਕ ਅੱਜ ਹੀ ਆਪਣੀਆਂ ਵਾਹਨਾਂ ਦੀਆਂ ਟੈਂਕੀਆਂ ਫੁੱਲ ਕਰਵਾ ਲੈਣ, ਨਹੀਂ ਤਾਂ ਭਲਕੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਬੰਦ ਦੌਰਾਨ ਵਿਦਿਆਰਥੀਆਂ ਲਈ ਵੱਡੀ ਖ਼ਬਰ, ਇਹ ਪ੍ਰੀਖਿਆ ਹੋਈ ਮੁਲਤਵੀ
ਇਸ ਦੇ ਨਾਲ ਹੀ ਕੋਈ ਵੀ ਕਿਸਾਨ ਸਬਜ਼ੀ ਲੈ ਕੇ ਨਹੀਂ ਆਵੇਗਾ ਅਤੇ ਨਾ ਹੀ ਕੋਈ ਦੋਧੀ ਉਸ ਦਿਨ ਦੁੱਧ ਪਾਉਣ ਲਈ ਸ਼ਹਿਰ ਜਾਵੇਗਾ। ਦੁਕਾਨਾਂ ਦੇ ਸ਼ਟਰ ਬੰਦ ਰਹਿਣਗੇ। ਪੈਟਰੋਲ ਪੰਪਾਂ ਸਮੇਤ ਗੈਸ ਏਜੰਸੀਆਂ, ਰੇਲ ਸੇਵਾਵਾਂ ਅਤੇ ਸੜਕੀ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੇਗੀ। ਸਿਰਫ ਐਮਰਜੈਂਸੀ ਸੇਵਾਵਾਂ ਨੂੰ ਬਹਾਲ ਰੱਖਿਆ ਜਾਵੇਗਾ, ਭਾਵੇਂ ਉਹ ਮੈਡੀਕਲ ਸੇਵਾਵਾਂ ਹੋਣ, ਵਿਆਹਾਂ-ਸ਼ਾਦੀਆਂ ਦਾ ਪ੍ਰੋਗਰਾਮ ਹੋਵੇ ਜਾਂ ਏਅਰਪੋਰਟ ਦੀਆਂ ਜ਼ਰੂਰੀ ਸੇਵਾਵਾਂ, ਇਹ ਚੱਲਦੀਆਂ ਰਹਿਣਗੀਆਂ।
ਇਹ ਵੀ ਪੜ੍ਹੋ : ਸਾਲ-2025 'ਚ ਕਦੋਂ-ਕਦੋਂ ਹੋਣਗੀਆਂ ਸਰਕਾਰੀ ਛੁੱਟੀਆਂ, ਜਾਰੀ ਹੋਇਆ ਕੈਲੰਡਰ
ਕਿਸੇ ਬੱਚੇ ਦਾ ਇੰਟਰਵਿਊ ਹੋਵੇ ਤਾਂ ਉਸ ਨੂੰ ਵੀ ਰੋਕਿਆ ਨਹੀਂ ਜਾਵੇਗਾ। ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 30 ਦਸੰਬਰ ਨੂੰ ਪੂਰਾ ਪੰਜਾਬ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਬੰਦ ਰਹੇਗਾ। ਉਨ੍ਹਾਂ ਕਿਹਾ ਕਿ ਇਸ 'ਚ ਸਾਨੂੰ ਸਾਰੇ ਦੁਕਾਨਦਾਰਾਂ ਦਾ ਸਟੂਡੈਂਟ ਯੂਨੀਅਨ ਦਾ ਅਤੇ ਵਪਾਰੀਆਂ ਦਾ ਟਰਾਂਸਪੋਰਟਰਾਂ ਦਾ ਕਿਸਾਨਾਂ ਦਾ ਅਤੇ ਆਮ ਜਨਤਾ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅਪੀਲ ਕਰਦੇ ਹਾਂ ਕਿ ਸਾਨੂੰ ਸਮਰਥਨ ਦੇ ਕੇ ਪੂਰਾ ਪੰਜਾਬ ਬੰਦ ਕਰ ਕੇਂਦਰ ਸਰਕਾਰ 'ਤੇ ਦਬਾਅ ਬਣਾਇਆ ਜਾਵੇਗਾ। ਇਸ ਤਰ੍ਹਾਂ 3 ਕਰੋੜ ਪੰਜਾਬ ਵਾਸੀ, ਕੇਂਦਰ ਨੂੰ ਕਰਾਰਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਨੂੰ ਕੁੱਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਦੀ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8