ਪੰਜਾਬ ਵਿਧਾਨ ਸਭਾ ਇਜਲਾਸ ਸੱਦਣ ਨੂੰ ਲੈ ਕੇ ਵੱਡੀ ਖ਼ਬਰ, ਕੈਬਨਿਟ ਮੀਟਿੰਗ 'ਚ ਹੋਇਆ ਤਾਰੀਖ਼ਾਂ ਦਾ ਐਲਾਨ
Monday, Nov 20, 2023 - 02:36 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 5ਵਾਂ ਸੈਸ਼ਨ 28 ਅਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫ਼ੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ 'ਚ ਮੰਤਰੀ ਮੰਡਲ ਦੀ ਮੀਟਿੰਗ 'ਚ ਲਿਆ ਗਿਆ। ਇਜਲਾਸ ਦੀ ਸ਼ੁਰੂਆਤ 28 ਨਵੰਬਰ ਨੂੰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ 2 ਦਿਨਾ ਸੈਸ਼ਨ ਦੇ ਕੰਮਕਾਜ ਦਾ ਫ਼ੈਸਲਾ ਬਿਜ਼ਨੈੱਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।
ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ 'ਚ 9 ਆਸਾਮੀਆਂ ਦੀ ਰਚਨਾ ਕਰਨ ਤੇ ਭਰਨ ਦੀ ਪ੍ਰਵਾਨਗੀ
ਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ 9 ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਆਸਾਮੀਆਂ 'ਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ 2 ਆਸਾਮੀਆਂ, 2 ਆਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਆਪਰੇਟਰ ਦੀਆਂ ਹੋਣਗੀਆਂ।
ਇਹ ਵੀ ਪੜ੍ਹੋ : ਲੁਧਿਆਣਾ ਜ਼ਿਲ੍ਹੇ ਦੇ ਲੋਕਾਂ ਲਈ ਚੰਗੀ ਖ਼ਬਰ, ਨਵੇਂ ਸਾਲ ਤੋਂ ਪਹਿਲਾਂ ਮਿਲੇਗੀ ਵੱਡੀ ਰਾਹਤ
ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖ਼ੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ 'ਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ ਅਤੇ ਇਨ੍ਹਾਂ ਆਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8