ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਆਈ ਵੱਡੀ ਖ਼ਬਰ
Saturday, Jan 04, 2025 - 12:31 PM (IST)
ਚੰਡੀਗੜ੍ਹ : ਪੰਜਾਬ 'ਚ ਕੜਾਕੇ ਦੀ ਠੰਡ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ 'ਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪਰ ਹੁਣ ਖਬਰਾਂ ਆ ਰਹੀਆਂ ਹਨ ਕਿ ਸਿੱਖਿਆ ਵਿਭਾਗ ਸਕੂਲਾਂ ਦੇ ਸਮੇਂ 'ਚ ਬਦਲਾਅ ਕਰ ਸਕਦਾ ਹੈ ਕਿਉਂਕਿ ਸਵੇਰ ਤੋਂ ਹੀ ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਜ਼ੀਰੋ ਵਿਜ਼ੀਬਿਲਟੀ ਕਾਰਨ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਵੀ ਹੌਲੀ ਹੋ ਗਈ ਹੈ। ਧੁੰਦ ਕਾਰਣ ਪੰਜਾਬ ਦੇ ਨੈਸ਼ਨਲ ਮਾਰਗਾਂ 'ਤੇ ਹਾਦਸੇ ਵੀ ਵਾਪਰ ਰਹੇ ਹਨ। ਅਜਿਹੇ 'ਚ ਬੱਚਿਆਂ ਦੀ ਸਹੂਲਤ ਨੂੰ ਦੇਖਦੇ ਹੋਏ ਸਕੂਲਾਂ ਦਾ ਸਵੇਰ ਦਾ ਸਮਾਂ ਬਦਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
ਦੂਜੇ ਪਾਸੇ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ 4 ਜਨਵਰੀ ਯਾਨੀ ਅੱਜ ਤੋਂ ਸੂਬੇ ਵਿਚ ਮੌਸਮ ਬਦਲ ਜਾਵੇਗਾ ਅਤੇ ਬਾਰਿਸ਼ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ 4 ਜਨਵਰੀ ਨੂੰ ਇਕ ਹੋਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਕਾਰਨ 4 ਜਨਵਰੀ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਹੁਸ਼ਿਆਰਪੁਰ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 5 ਅਤੇ 6 ਜਨਵਰੀ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਅਨੁਸਾਰ ਠੰਡ ਦਾ ਪ੍ਰਭਾਵ ਵਧੇਗਾ ਅਤੇ ਸੰਘਣੀ ਧੁੰਦ ਪਵੇਗੀ।
ਇਹ ਵੀ ਪੜ੍ਹੋ : ਪੰਜਾਬ ਵਾਸੀ ਦੇਣ ਧਿਆਨ, 9 ਜਨਵਰੀ ਨੂੰ ਲੈ ਕੇ ਹੋਇਆ ਵੱਡਾ ਐਲਾਨ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 24 ਤੋਂ 31 ਦਸੰਬਰ ਤੱਕ ਸਕੂਲਾਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਠੰਡ ਵਧਣ ਕਾਰਣ ਸਿੱਖਿਆ ਵਿਭਾਗ ਵੱਲੋਂ ਛੁੱਟੀਆਂ ਹੋਰ ਵਧਾ ਦਿੱਤੀਆਂ ਗਈਆਂ ਸਨ। ਵਧਦੀ ਠੰਡ ਕਾਰਨ ਬੱਚਿਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਕੂਲਾਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਸਨ ਪਰ ਪ੍ਰੀਖਿਆਵਾਂ ਦੇ ਦਿਨਾਂ ਦੌਰਾਨ ਇਨ੍ਹਾਂ ਛੁੱਟੀਆਂ ਦਾ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਅਸਰ ਨਾ ਪਵੇ, ਇਸ ਲਈ ਕੁਝ ਪ੍ਰਾਈਵੇਟ ਸਕੂਲਾਂ ਨੇ ਆਨਲਾਈਨ ਕਲਾਸਾਂ ਲਗਾਉਣ ਦਾ ਰਾਹ ਅਪਣਾਇਆ ਹੈ।
ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਬੁੱਘੀਪੁਰਾ 'ਚ ਪਹਿਲੀ ਵਾਰ ਹੋਈ ਗ੍ਰਾਮ ਸਭਾ, ਸਰਪੰਚ ਦਾ ਫ਼ਰਮਾਨ ਸੁਣ ਸਭ ਦੇ ਉਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e