ਸੁਖਪਾਲ ਖਹਿਰਾ ਦੀ ਜ਼ਮਾਨਤ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

Thursday, Jan 04, 2024 - 04:43 PM (IST)

ਸੁਖਪਾਲ ਖਹਿਰਾ ਦੀ ਜ਼ਮਾਨਤ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਵਿਧਾਇਕ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਦੱਸਣਯੋਗ ਹੈ ਕਿ ਡਰੱਗਜ਼ ਮਾਮਲੇ 'ਚ ਵਿਜੀਲੈਂਸ ਵਲੋਂ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਅਦਾਲਤ 'ਚ ਚੱਲ ਰਹੀ ਸੀ ਅਤੇ ਹੁਣ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। 

ਇਹ ਵੀ ਪੜ੍ਹੋ : ਸਮਰਾਲਾ 'ਚ ਮਜ਼ਦੂਰਾਂ ਨਾਲ ਭਰੀ ਵੈਨ ਪਲਟੀ, ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ (ਤਸਵੀਰਾਂ)

ਇਸ ਦੇ ਨਾਲ ਹੀ ਪੰਜਾਬ ਪੁਲਸ ਵੱਲੋਂ ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਪੁਲਸ ਵੱਲੋਂ ਸੁਖਪਾਲ ਖਹਿਰਾ 'ਤੇ ਇਕ ਹੋਰ ਮੁਕੱਦਮਾ ਦਰਜ ਕੀਤਾ ਗਿਆ ਹੈ। ਹੁਣ ਉਹ ਜੇਲ੍ਹ ਤੋਂ ਬਾਹਰ ਆਉਂਦੇ ਹਨ ਜਾਂ ਨਹੀਂ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਜਾਣੋ ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 28 ਸਤੰਬਰ, 2022 ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਪੈਟਰੋਲ-ਡੀਜ਼ਲ 'ਤੇ ਲੱਗੀਆਂ ਸ਼ਰਤਾਂ ਨਾਲ ਜੁੜੀ ਅਹਿਮ ਖ਼ਬਰ, ਲਿਆ ਗਿਆ ਇਹ ਫ਼ੈਸਲਾ

ਇਹ ਗ੍ਰਿਫ਼ਤਾਰੀ ਚੰਡੀਗੜ੍ਹ ਪੁਲਸ ਨੇ ਨਹੀਂ, ਸਗੋਂ ਜਲਾਲਾਬਾਦ ਪੁਲਸ ਵੱਲੋਂ ਕੀਤੀ ਗਈ। ਪੁਲਸ ਅਨੁਸਾਰ ਇਹ ਕਾਰਵਾਈ ਖਹਿਰਾ ਖ਼ਿਲਾਫ਼ 2015 ਦੇ ਐੱਨ. ਡੀ. ਪੀ. ਐੱਸ. ਮਾਮਲੇ 'ਚ ਕੀਤੀ ਗਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News