BLOs ਦੀ ਚੋਣ ਡਿਊਟੀ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਏ ਹੁਕਮ
Wednesday, Dec 10, 2025 - 03:25 PM (IST)
ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਬੀ. ਐੱਲ. ਓਜ਼ (ਬੂਥ ਲੈਵਲ ਅਫ਼ਸਰ) ਨੂੰ ਲੈ ਕੇ ਚੋਣ ਕਮਿਸ਼ਨ ਪੰਜਾਬ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਚੋਣ ਕਮਿਸ਼ਨ ਨੇ ਬੀ. ਐੱਲ. ਓਜ਼ ਨੂੰ ਪੋਲਿੰਗ ਸਟਾਫ਼ ਦੀ ਡਿਊਟੀ ਤੋਂ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਇਸ ਸਬੰਧੀ ਚੋਣ ਕਮਿਸ਼ਨਰ ਵਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡਾ ਐਲਾਨ, ਅੱਜ ਤੋਂ ਘਰਾਂ 'ਚ ਸਿੱਧੀ ਕੁੰਡੀ ਪਾ ਕੇ...
ਪੱਤਰ 'ਚ ਲਿਖਿਆ ਗਿਆ ਹੈ ਕਿ ਮੁੱਖ ਚੋਣ ਅਫ਼ਸਰ ਦੇ ਧਿਆਨ 'ਚ ਆਇਆ ਹੈ ਕਿ ਪੰਜਾਬ 'ਚ ਚੱਲ ਰਹੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਕੰਮ 'ਚ ਬੀ. ਐੱਲ. ਓਜ਼ ਦੀ ਡਿਊਟੀ ਬਤੌਰ ਪੋਲਿੰਗ ਸਟਾਫ਼ ਲਾਈ ਗਈ ਹੈ। ਇਸ ਸਮੇਂ ਸਮੂਹ ਜ਼ਿਲ੍ਹਿਆਂ 'ਚ ਵੋਟਰ ਸੂਚੀ ਦੀ ਲਗਾਤਾਰ ਸੁਧਾਈ ਅਤੇ ਵੋਟਰ ਸ਼ਨਾਖਤੀ ਕਾਰਡ ਦਾ ਕੰਮ ਜ਼ਿਲ੍ਹਾ ਪੱਧਰ ਅਤੇ ਈ. ਆਰ. ਓ. ਪੱਧਰ 'ਤੇ ਚੱਲ ਰਿਹਾ ਹੈ, ਜੋ ਕਿ ਅਹਿਮ ਕੰਮ ਹੈ।
ਇਹ ਵੀ ਪੜ੍ਹੋ : ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ! ਬੱਚਿਆਂ ਨਾਲ ਮਾਪਿਆਂ ਦੇ ਲੱਗਣ ਵਾਲੇ ਹਨ ਖੂਬ ਨਜ਼ਾਰੇ
ਇਨ੍ਹਾਂ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਬਤੌਰ ਪੋਲਿੰਗ ਸਟਾਫ਼ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ ਅਤੇ ਆਉਣ ਵਾਲੇ ਸਮੇਂ 'ਚ ਬੀ. ਐੱਲ. ਓਜ਼ ਦੀ ਡਿਊਟੀ ਕਿਸੇ ਵੀ ਵਾਧੂ ਕੰਮ ਲਈ ਨਾ ਲਾਈ ਜਾਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
