ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਨਵੇਂ ਹੁਕਮ ਹੋ ਗਏ ਜਾਰੀ
Saturday, May 17, 2025 - 10:00 AM (IST)

ਚੰਡੀਗੜ੍ਹ (ਅੰਕੁਰ) : ਭਾਰਤ ਅਤੇ ਪਾਕਿਸਤਾਨ ਵਿਚਾਲੇ ਵੱਧਦੇ ਤਣਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ 'ਤੇ ਲਾਈ ਗਈ ਪਾਬੰਦੀ ਹੁਣ ਹਟਾ ਲਈ ਗਈ ਹੈ। ਸਰਕਾਰ ਨੇ ਹੁਣ ਅਧਿਕਾਰਤ ਹੁਕਮ ਜਾਰੀ ਕਰ ਕੇ ਸਾਰੇ ਵਿਭਾਗਾਂ ਨੂੰ ਸੂਚਿਤ ਕਰ ਦਿੱਤਾ ਹੈ ਕਿ ਮੁਲਾਜ਼ਮ ਹੁਣ ਮੁੜ ਛੁੱਟੀ ਲੈ ਸਕਣਗੇ। ਇਹ ਫ਼ੈਸਲਾ ਉਸ ਤਣਾਅਪੂਰਨ ਮਾਹੌਲ ਤੋਂ ਬਾਅਦ ਆਇਆ ਹੈ, ਜੋ ਪਹਿਲਗਾਮ ਅੱਤਵਾਦੀ ਹਮਲੇ ਦੇ ਤੁਰੰਤ ਬਾਅਦ ਦੋਹਾਂ ਦੇਸ਼ਾਂ ਵਿਚਕਾਰ ਬਣ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਗ੍ਰਨੇਡ ਹਮਲੇ ਦੀ ਕੋਸ਼ਿਸ਼! ਇਲਾਕੇ ਦੇ ਲੋਕਾਂ ਦੇ ਸੁੱਕ ਗਏ ਸਾਹ
ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ 'ਚ ਅੱਤਵਾਦੀ ਢਾਂਚਿਆਂ ਖ਼ਿਲਾਫ਼ 'ਆਪਰੇਸ਼ਨ ਸਿੰਦੂਰ' ਚਲਾਇਆ, ਜਿਸ 'ਚ ਕਈ ਟਿਕਾਣੇ ਤਬਾਹ ਹੋਏ ਅਤੇ ਕਰੀਬ 100 ਅੱਤਵਾਦੀ ਮਾਰੇ ਗਏ। ਜਵਾਬੀ ਕਾਰਵਾਈ ਵਜੋਂ ਪਾਕਿਸਤਾਨ ਨੇ ਭਾਰਤੀ ਸਰਹੱਦੀ ਇਲਾਕਿਆਂ 'ਤੇ ਡਰੋਨ ਹਮਲੇ ਕੀਤੇ ਅਤੇ ਮਿੱਟੀ 'ਚੋਂ ਕਈ ਮਿਜ਼ਾਈਲਾਂ ਵੀ ਮਿਲੀਆਂ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਦੇ ਹੱਕ 'ਚ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਵੱਡੀ ਸਕੀਮ ਨੂੰ ਦਿੱਤੀ ਮਨਜ਼ੂਰੀ
ਇਹ ਮਾਹੌਲ ਵਿਅਪਕ ਤਣਾਅ ਦਾ ਰੂਪ ਲੈ ਗਿਆ ਸੀ, ਜਿਸ ਕਰਕੇ ਪੰਜਾਬ ਸਮੇਤ ਕਈ ਸੂਬਿਆਂ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ 'ਤੇ ਪਾਬੰਦੀ ਲਾ ਦਿੱਤੀ ਸੀ ਤਾਂ ਜੋ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਾ ਹੋਣ। ਹੁਣ ਜਦੋਂ ਤੱਕ ਦੋਹਾਂ ਦੇਸ਼ਾਂ ਵਿਚਕਾਰ ਜੰਗਬੰਦੀ ਅਤੇ ਅੰਸ਼ਕ ਤੌਰ 'ਤੇ ਸਹਿਮਤੀ ਬਣੀ ਹੈ ਅਤੇ ਹਾਲਾਤ ਆਮ ਹੋ ਰਹੇ ਹਨ, ਪੰਜਾਬ ਸਰਕਾਰ ਨੇ ਵੀ ਆਪਣਾ ਪੁਰਾਣਾ ਹੁਕਮ ਵਾਪਸ ਲੈ ਲਿਆ ਹੈ। ਇਸ ਫ਼ੈਸਲੇ ਨਾਲ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਨੂੰ ਰਾਹਤ ਮਿਲੀ ਹੈ, ਜੋ ਆਪਣੇ ਨਿਯਮਤ ਅਧਿਕਾਰ ਹੇਠ ਛੁੱਟੀ ਲੈਣਾ ਚਾਹੁੰਦੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8