ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਚੋਣ ਕਮਿਸ਼ਨ ਵੱਲੋਂ ਚੋਣਾਂ ਸੰਬੰਧੀ ਆ ਗਿਆ ਹੁਕਮ
Tuesday, Oct 27, 2026 - 04:20 PM (IST)
ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੇ ਚੋਣ ਕਮਿਸ਼ਨ ਨੇ ਵੱਡਾ ਫ਼ੈਸਲਾ ਲੈਂਦਿਆਂ ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ 'ਤੇ ਸਖ਼ਤ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿਚ ਇਹ ਵੀ ਆਖਿਆ ਗਿਆ ਹੈ ਕਿ ਚੋਣ ਕੰਮਕਾਜ ਨਾਲ ਸਿੱਧੇ ਤੌਰ 'ਤੇ ਜੁੜੇ ਕਿਸੇ ਵੀ ਅਧਿਕਾਰੀ ਨੂੰ ਉਸ ਦੇ ਗ੍ਰਹਿ ਜ਼ਿਲ੍ਹੇ ਵਿਚ ਤੈਨਾਤ ਰਹਿਣ ਦੀ ਇਜਾਜ਼ਤ ਨਹੀਂ ਹੋਵੇਗੀ।
ਇਹ ਵੀ ਪੜ੍ਹੋ : ਚੰਡੀਗੜ੍ਹ-ਮੋਹਾਲੀ ਦੇ ਸਕੂਲਾਂ, ਪੰਜਾਬ ਵਿਧਾਨ ਸਭਾ ਤੇ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੋਣ ਕਮਿਸ਼ਨ ਨੇ 5 ਸੂਬਿਆਂ ਦੇ ਚੀਫ਼ ਸਕੱਤਰਾਂ ਨੂੰ ਨਿਰਦੇਸ਼ ਦਿੱਤਾ ਕਿ ਕਿਸੇ ਵੀ ਅਧਿਕਾਰੀ ਨੂੰ ਉਸ ਦੇ ਗ੍ਰਹਿ ਖੇਤਰ 'ਚ ਤਾਇਨਾਤ ਨਾ ਕੀਤਾ ਜਾਵੇ। ਉਨ੍ਹਾਂ ਸੀਟਾਂ 'ਤੇ ਜਿੱਥੇ ਉਹ ਪਿਛਲੀਆਂ ਵਿਧਾਨ ਸਭਾ ਚੋਣਾਂ ਜਾਂ ਜ਼ਿਮਨੀ ਚੋਣਾਂ ਦੌਰਾਨ ਤਾਇਨਾਤ ਸੀ, ਉਥੇ ਵੀ ਇਸ ਦੀ ਤਾਇਨਾਤੀ ਨਹੀਂ ਹੋਵੇਗੀ। ਇਹ ਹੁਕਮ ਪੰਜਾਬ ਸਣੇ ਉੱਤਰ ਪ੍ਰਦੇਸ਼, ਉਤਰਾਖੰਡ, ਗੋਆ ਅਤੇ ਮਣੀਪੁਰ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੇਦੇਨ਼ਜ਼ਰ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
