ਵਾਹਨਾਂ ਦੀਆਂ ਨੰਬਰ ਪਲੇਟਾਂ ਨੂੰ ਲੈ ਕੇ ਵੱਡੀ ਖ਼ਬਰ! ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਸਖ਼ਤ ਹੁਕਮ
Monday, Dec 22, 2025 - 11:06 AM (IST)
ਮਾਨਸਾ (ਮਨਜੀਤ ਕੌਰ) : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ, ਲਈ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਾਹਨਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ’ਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ। ਇਸ ਕਾਰਨ ਵਾਰਦਾਤ 'ਚ ਵਰਤੇ ਗਏ ਵਾਹਨਾਂ ਨੂੰ ਟਰੇਸ ਕਰਨ 'ਚ ਕਾਫੀ ਦਿੱਕਤ ਪੇਸ਼ ਆਉਂਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਪਵੇਗਾ ਮੀਂਹ! ਮੌਸਮ ਵਿਭਾਗ ਨੇ 5 ਦਿਨਾਂ ਲਈ ਕੀਤੀ ਵੱਡੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨਾਂ ਵਾਹਨ ਤੋਂ ਨੰਬਰ ਪਲੇਟ ਬਣਾ ਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ ਵਾਹਨ ’ਤੇ ਲਗਾ ਕੇ ਹੀ ਦਿੱਤੀ ਜਾਵੇ। ਉਨ੍ਹਾਂ ਹੁਕਮ ’ਚ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ’ਤੇ ਇਕ ਰਜਿਸਟਰ ਲਗਾਇਆ ਜਾਵੇ, ਜਿਸ ’ਚ ਨੰਬਰ ਪਲੇਟ ਬਣਾਉਣ ਵਾਲੇ ਵਿਅਕਤੀ ਦਾ ਨਾਂ ਸਮੇਤ ਪੂਰਾ ਪਤਾ ਅਤੇ ਉਸ ਦਾ ਸ਼ਨਾਖਤੀ ਪਰੂਫ਼ ਨਾਲ ਦਰਜ ਕੀਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ! ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਐਲਾਨ
ਉਨ੍ਹਾਂ ਕਿਹਾ ਕਿ ਵਾਹਨਾਂ ਦਾ ਨੰਬਰ, ਚੈਸੀ ਨੰਬਰ, ਇੰਜਣ ਨੰਬਰ ਵੀ ਰਜਿਸਟਰ ’ਚ ਦਰਜ ਕਰ ਕੇ ਉਸ ਵਿਅਕਤੀ ਦੇ ਦਸਤਖ਼ਤ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ’ਤੇ ਦੁਕਾਨਦਾਰਾਂ ਵੱਲੋਂ ਸੀ. ਸੀ. ਟੀ. ਵੀ. ਕੈਮਰੇ ਲਗਵਾਏ ਜਾਣ, ਤਾਂ ਜੋ ਇਹ ਕੈਮਰੇ ਗੱਡੀ ਅਤੇ ਨੰਬਰ ਪਲੇਟ ਲਗਾਉਣ ਆਏ ਵਿਅਕਤੀ ਨੂੰ ਕਵਰ ਕਰਦੇ ਹੋਣ। ਇਹ ਹੁਕਮ 31 ਜਨਵਰੀ 2026 ਤੱਕ ਲਾਗੂ ਰਹੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
