ਬਿਕਰਮ ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਮੋਹਾਲੀ ਅਦਾਲਤ 'ਚ ਨਵੀਂ ਚਾਰਜਸ਼ੀਟ ਦਾਇਰ
Wednesday, Oct 28, 2026 - 01:20 PM (IST)
ਮੋਹਾਲੀ (ਜੱਸੀ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਵੱਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ 'ਚ ਅੱਜ ਮਜੀਠੀਆ ਦੇ ਭਰਾ ਗੁਰਮੇਹਰ ਸਿੰਘ, (ਸਾਲਾ) ਗੱਜਪਤ ਸਿੰਘ ਗਰੇਵਾਲ, ਹਰਪ੍ਰੀਤ ਗੁਲਾਟੀ, ਅਮਰਦੀਪ ਸਿੰਘ ਅਤੇ 10 ਕੰਪਨੀਆਂ ਖ਼ਿਲਾਫ਼ ਅਦਾਲਤ 'ਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਬਿਕਰਮ ਮਜੀਠੀਆ ਖ਼ਿਲਾਫ਼ 40 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ ਅਤੇ ਅੱਜ ਅਦਾਲਤ 'ਚ ਦਾਖ਼ਲ ਕੀਤੀ ਗਈ ਚਾਰਜਸ਼ੀਟ ਮੁਤਾਬਕ ਕੁੱਲ 53 ਹਜ਼ਾਰ ਪੰਨੇ ਹੋ ਗਏ ਹਨ।
ਇਸ ਮਾਮਲੇ 'ਚ ਸਭ ਤੋਂ ਵੱਧ ਚਰਚਾ ਚਾਰਜਸ਼ੀਟ ਦੇ ਆਕਾਰ ਨੂੰ ਲੈ ਕੇ ਹੋ ਰਹੀ ਹੈ। ਇੰਨੀ ਵੱਡੀ ਗਿਣਤੀ 'ਚ ਦਸਤਾਵੇਜ਼ ਪੇਸ਼ ਕੀਤੇ ਜਾਣ ਕਾਰਨ ਇਸ ਮਾਮਲੇ ਨੂੰ ਲੈ ਕੇ ਸਿਆਸੀ ਅਤੇ ਕਾਨੂੰਨੀ ਹਲਕਿਆਂ 'ਚ ਚਰਜਾ ਤੇਜ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਵਾਈ ਨਾਲ ਮਾਮਲੇ 'ਚ ਅਗਲੀ ਕਾਨੂੰਨੀ ਪ੍ਰਕਿਰਿਆ ਮਹੱਤਵਪੂਰਨ ਪੜਾਅ 'ਤੇ ਪਹੁੰਚ ਗਈ ਹੈ।
