ਪੰਜਾਬ 'ਚ ਫ਼ਸਲਾਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਹੋ ਗਏ ਸਖ਼ਤ ਹੁਕਮ
Monday, Nov 25, 2024 - 01:08 PM (IST)
ਮੋਹਾਲੀ (ਨਿਆਮੀਆਂ) : ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਕਣਕ ਦੀ ਫ਼ਸਲ 'ਤੇ ਤਣੇ ਦੀ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਮਿਲਿਆ ਹੈ। ਇਨ੍ਹਾਂ ਖ਼ਬਰਾਂ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੰਯੁਕਤ ਡਾਇਰੈਟਰ ਖੇਤੀਬਾੜੀ ਤੇ ਡਿਪਟੀ ਡਾਇਰੈਕਟਰ ਖੇਤੀਬਾੜੀ ਦੀ ਮੌਜੂਦਗੀ ’ਚ ਸਮੂਹ ਪੰਜਾਬ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਦੇ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਸੁੰਡੀ ਦਾ ਹਮਲਾ ਜ਼ਿਲ੍ਹਾ ਮਾਨਸਾ, ਪਟਿਆਲਾ, ਸੰਗਰੂਰ, ਬਠਿੰਡਾ, ਬਰਨਾਲਾ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਫਰੀਦਕੋਟ 'ਚ ਦੇਖਣ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਵਾਲਿਓ! ਨਵੇਂ ਤੋਹਫ਼ੇ ਲਈ ਰਹੋ ਤਿਆਰ, ਇਸ ਤਾਰੀਖ਼ ਨੂੰ ਪੁੱਜ ਰਹੇ PM ਮੋਦੀ
ਇਸ ਹਮਲੇ ਨੂੰ ਕਾਬੂ ਕਰਨ ਦੀ ਵਿਉਂਤਬੰਦੀ ਅਧੀਨ ਡਾਇਰੈਕਟਰ, ਖੇਤੀਬਾੜੀ ਵੱਲੋਂ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਅਤੇ ਉਨ੍ਹਾਂ ਅਧੀਨ ਸਟਾਫ਼ ਵੱਲੋਂ ਖੇਤਾਂ ਦਾ ਲਗਾਤਾਰ ਦੌਰਾ ਕੀਤਾ ਜਾਵੇ ਅਤੇ ਕਿਤੇ ਵੀ ਕੋਈ ਸੁੰਡੀ ਦਾ ਹਮਲਾ ਵੇਖਣ ਵਿੱਚ ਆਉਂਦਾ ਹੈ ਤਾਂ ਪੀ. ਏ. ਯੂ. ਦੀਆਂ ਸਿਫ਼ਾਰਿਸ਼ਾਂ ਅਨੁਸਾਰ ਕੀਟਨਾਸ਼ਕਾਂ ਦੀ ਸਪਰੇਅ ਆਪਣੀ ਦੇਖ-ਰੇਖ ਅਧੀਨ ਪਹਿਲ ਦੇ ਆਧਾਰ 'ਤੇ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਜਿੱਥੇ ਵੀ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਮਿਲੇ, ਉੱਥੇ ਪੀ. ਏ. ਯੂ. ਦੀਆਂ ਸ਼ਿਫਾਰਸ਼ਾਂ ਅਨੁਸਾਰ ਕਿਸਾਨਾਂ ਨੂੰ ਕੀਟਨਾਸ਼ਕ ਦਵਾਈ ਜਿਵੇਂ ਕਿ 50 ਮਿ. ਲੀ. ਪ੍ਰਤੀ ਏਕੜ ਕੋਰਾਜ਼ਨ 18.5 ਫ਼ੀਸਦੀ ਐੱਸ. ਸੀ. (ਕਲੋਰਐਟਰਾਨਿਲੀਪਰੋਲ) 80 ਤੋਂ 100 ਲੀਟਰ ਪਾਣੀ ’ਚ ਮਿਲਾ ਕੇ ਨੈਪਸੈਕ ਪੰਪ ਨਾਲ ਛਿੜਕਾਅ ਕਰਨ ਦੀ ਸ਼ਿਫਾਰਸ਼ ਕੀਤੀ ਜਾਵੇ। ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਹਮਲੇ ਕਾਰਨ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਜ਼ਿਮਨੀ ਚੋਣਾਂ : ਬਿੱਟੂ ਨੇ ਜਾਖੜ ’ਤੇ ਭੰਨ੍ਹਿਆ ਭਾਜਪਾ ਦੀ ਹਾਰ ਦਾ ਠੀਕਰਾ
ਹਮਲਾ ਪਾਏ ਜਾਣ ਦੀ ਸੂਰਤ 'ਚ ਤੁਰੰਤ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਮਨਜ਼ੂਰਸ਼ੁਦਾ ਕੀਟਨਾਸ਼ਕਾਂ ਦੀ ਸਪਰੇਅ ਕਰਕਨ ਇਸ ਹਮਲੇ 'ਤੇ ਕਾਬੂ ਪਾਇਆ ਜਾ ਸਕਦਾ ਹੈ। ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਗਈ ਹੈ ਕਿ ਆਪਣੀ ਮਰਜ਼ੀ ਜਾਂ ਪੈਸਟੀਸਾਈਡ ਵਿਕਰੇਤਾ ਦੇ ਕਹਿਣ ਮੁਤਾਬਕ ਕਿਸੇ ਵੀ ਖੇਤੀ ਪੈਸਟੀਸਾਈਡ ਜਾਂ ਦਵਾਈ ਦਾ ਸਪਰੇਅ ਨਾ ਕੀਤਾ ਜਾਵੇ, ਸਗੋਂ ਆਪਣੇ ਇਲਾਕੇ ਦੇ ਖੇਤੀਬਾੜੀ ਮਾਹਿਰ ਦੀ ਸਲਾਹ ਅਨੁਸਾਰ ਪੀ. ਏ. ਯੂ. ਦੇ ਸਿਫ਼ਾਰਿਸ਼ ਕੀਤੇ ਖੇਤੀ ਜ਼ਹਿਰਾਂ ਦੀ ਹੀ ਵਰਤੋਂ ਕੀਤੀ ਜਾਵੇ। ਇਸ ਬਾਰੇ ਹੋਰ ਜ਼ਿਆਦਾ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਫੀਲਡ ਦਫ਼ਤਰਾਂ ਅਤੇ ਕਿਸਾਨ ਕਾਲ ਸੈਂਟਰ ਪੰਜਾਬ ਦੇ ਟੋਲ ਫਰੀ ਨੰਬਰ 1800-180-1551 'ਤੇ ਖੇਤੀਬਾੜੀ ਸਬੰਧੀ ਮੁਫ਼ਤ ਸਲਾਹ ਲਈ ਜਾ ਸਕਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8