ਹਿੰਦੂ ਆਗੂ ਵਿਕਾਸ ਬੱਗਾ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਲੋੜੀਂਦਾ ਭਗੌੜਾ ਗ੍ਰਿਫ਼ਤਾਰ

Monday, Aug 12, 2024 - 06:27 PM (IST)

ਹਿੰਦੂ ਆਗੂ ਵਿਕਾਸ ਬੱਗਾ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਲੋੜੀਂਦਾ ਭਗੌੜਾ ਗ੍ਰਿਫ਼ਤਾਰ

ਲੁਧਿਆਣਾ : ਲੁਧਿਆਣਾ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਨੰਗਲ ਇਕਾਈ ਦੇ ਪ੍ਰਧਾਨ ਵਿਕਾਸ ਬੱਗਾ ਕਤਲ ਕੇਸ 'ਚ ਲੋੜੀਂਦੇ ਭਗੌੜੇ ਮੁਕੁਲ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਕੇਸ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਕੀਤੀ ਜਾ ਰਹੀ ਹੈ। ਇਹ ਗ੍ਰਿਫ਼ਤਾਰੀ ਸ਼ਾਨਦਾਰ ਟੀਮ ਵਰਕ ਅਤੇ ਵਿਗਿਆਨਕ ਜਾਂਚ, ਜਿਸ 'ਚ ਵਿੱਤੀ ਲੀਡ ਅਤੇ ਖ਼ੁਫ਼ੀਆ ਜਾਣਕਾਰੀ ਸ਼ਾਮਲ ਸੀ, ਦੇ ਸਿੱਟੇ ਵਜੋਂ ਹੋਈ ਹੈ। ਗੌਂਡਾ ਅਤੇ ਯੂ. ਪੀ. ਤੋਂ 2 ਸ਼ੱਕੀ ਇਸ ਮਾਮਲੇ 'ਚ ਲੋੜੀਂਦੇ ਸਨ, ਜਿਨ੍ਹਾਂ ਦੀ ਜਾਂਚ ਐੱਨ. ਆਈ. ਏ. ਕਰ ਰਹੀ ਹੈ। ਪੰਜਾਬ ਅਤੇ ਜੰਮੂ-ਕਸ਼ਮੀਰ 'ਚ ਸਾਂਝੀ ਛਾਪੇਮਾਰੀ ਦੇ ਨਤੀਜੇ ਵਜੋਂ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਮਸਾਜ ਦੀ ਆੜ 'ਚ ਜਿਸਮ ਫਿਰੋਸ਼ੀ ਦਾ ਧੰਦਾ, ਸਪਾ ਸੈਂਟਰਾਂ 'ਚੋਂ ਫੜ੍ਹੀਆਂ ਵਿਦੇਸ਼ੀ ਕੁੜੀਆਂ, ਪੁਲਸ ਨੇ ਉਡਾ 'ਤੇ ਹੋਸ਼

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮੁਕੁਲ ਮਿਸ਼ਰਾ ਨੇ ਆਪਣੇ ਬੈਂਕ ਖ਼ਾਤੇ ਰਾਹੀਂ ਵਿਕਾਸ ਬੱਗਾ ਦੇ ਕਤਲ 'ਚ ਵਰਤੇ ਗਏ ਹਥਿਆਰਾਂ ਦੀ ਖ਼ਰੀਦ ਕੀਤੀ ਸੀ। ਉਨ੍ਹਾਂ ਕਿਹਾ ਕਿ ਪੁਲਸ ਟੀਮਾਂ ਨੇ ਹਥਿਆਰ ਖ਼ਰੀਦਣ ਵਾਲੇ ਇਕ ਹੋਰ ਵਿਅਕਤੀ ਸਮੇਤ 2 ਸ਼ੱਕੀ ਵਿਅਕਤੀਆਂ ਦੀ ਵੀ ਪਛਾਣ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਦੀ ਟਰਾਂਸਫਰ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ, ਵੈਰੀਫਿਕੇਸ਼ਨ ਦਾ ਅੱਜ ਆਖ਼ਰੀ ਦਿਨ
 ਡੀ. ਜੀ. ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮੁਕੁਲ ਮਿਸ਼ਰਾ ਭਾਰਤੀ ਦੰਡਾਵਲੀ ਦੀ ਧਾਰਾ 379-ਬੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਸਾਲ 2024 ਵਿੱਚ ਥਾਣਾ ਡਵੀਜ਼ਨ-2 ਲੁਧਿਆਣਾ ਵਿਖੇ ਐੱਫ. ਆਰ.ਆਈ. 55 ਅਧੀਨ ਦਰਜ ਮਾਮਲੇ ਵਿੱਚ ਵੀ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਪੁਲਸ ਟੀਮਾਂ ਵੱਲੋਂ ਭਗੌੜਿਆਂ ਨੂੰ ਫੜ੍ਹਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।  ਜ਼ਿਕਰਯੋਗ ਹੈ ਕਿ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਨੰਗਲ ਇਕਾਈ ਦੇ ਪ੍ਰਧਾਨ ਵਿਕਾਸ ਬੱਗਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।  


 

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
 


author

Babita

Content Editor

Related News