ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਦਿੱਤੇ ਹੁਕਮ
Thursday, Jan 30, 2025 - 04:43 PM (IST)
ਚੰਡੀਗੜ੍ਹ : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਈ। ਅਦਾਲਤ ਨੇ ਇਸ ਦੌਰਾਨ ਹੁਕਮ ਦਿੱਤੇ ਹਨ ਕਿ ਡੀ. ਜੀ. ਪੀ. ਪ੍ਰਬੋਧ ਕੁਮਾਰ ਹੀ ਇਸ ਕੇਸ ਦੀ ਅੱਗੇ ਦੀ ਜਾਂਚ ਜਾਰੀ ਰੱਖਣਗੇ, ਜਿਸ 'ਤੇ ਡੀ. ਜੀ. ਪੀ. ਨੇ ਸਹਿਮਤੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਬੋਰਡ Exams ਦੇਣ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਵਿਭਾਗ ਨੇ ਦਿੱਤੀ ਵੱਡੀ ਸਹੂਲਤ
ਅਦਾਲਤ ਨੇ ਕਿਹਾ ਕਿ ਡੀ. ਜੀ. ਪੀ. ਪ੍ਰਬੋਧ ਕੁਮਾਰ ਨੇ ਹੁਣ ਤੱਕ ਵਧੀਆ ਜਾਂਚ ਕੀਤੀ ਹੈ। ਇਸ ਲਈ ਅੱਗੇ ਦੀ ਜਾਂਚ ਲਈ ਵੀ ਉਹ ਹੀ ਹੈੱਡ ਰਹਿਣਗੇ। ਦੱਸਣਯੋਗ ਹੈ ਕਿ 31 ਜਨਵਰੀ ਨੂੰ ਪ੍ਰਬੋਧ ਕੁਮਾਰ ਸੇਵਾਮੁਕਤ ਹੋ ਰਹੇ ਹਨ ਪਰ ਇਸ ਦੇ ਬਾਵਜੂਦ ਵੀ ਉਹ ਉਕਤ ਮਾਮਲੇ ਦੀ ਜਾਂਚ ਕਰ ਰਹੀ ਕਮੇਟੀ ਦੇ ਹੈੱਡ ਬਣੇ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਸਵਿੱਫਟ ਕਾਰ ਚਾਲਕ ਨਾਲ ਵੱਡੀ ਘਟਨਾ, ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼
ਅਦਾਲਤ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇ ਅਤੇ ਸਰਕਾਰ ਉਨ੍ਹਾਂ ਨੂੰ ਪੂਰਾ ਸਟਾਫ਼ ਵੀ ਮੁਹੱਈਆ ਕਰਵਾਏਗੀ। ਸੁਣਵਾਈ ਦੌਰਾਨ ਡੀ. ਜੀ. ਪੀ. ਪ੍ਰਬੋਧ ਕੁਮਾਰ ਵੀ. ਸੀ. ਰਾਹੀਂ ਜੁੜੇ ਸਨ, ਜਿਨ੍ਹਾਂ ਨੇ ਮਾਮਲੇ ਦੀ ਜਾਂਚ ਅੱਗੇ ਜਾਰੀ ਰੱਖਣ ਲਈ ਹਾਮੀ ਭਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8