ਪੰਜਾਬ 'ਚ ਪਲੇਅ-ਵੇਅ ਸਕੂਲਾਂ ਨਾਲ ਜੁੜੀ ਵੱਡੀ ਖ਼ਬਰ, ਲਾਜ਼ਮੀ ਹੋ ਗਿਆ ਇਹ ਕੰਮ

Thursday, Jan 02, 2025 - 12:43 PM (IST)

ਪੰਜਾਬ 'ਚ ਪਲੇਅ-ਵੇਅ ਸਕੂਲਾਂ ਨਾਲ ਜੁੜੀ ਵੱਡੀ ਖ਼ਬਰ, ਲਾਜ਼ਮੀ ਹੋ ਗਿਆ ਇਹ ਕੰਮ

ਮਾਲੇਰਕੋਟਲਾ (ਜ਼ਹੂਰ) : ਅਰਲੀ ਚਾਇਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ-ਵੇਅ ਸਕੂਲਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਤਹਿਤ ਪੰਜਾਬ 'ਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲ ਹੁਣ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਰਜਿਸਟਰਡ ਕੀਤੇ ਜਾਣਗੇ।

ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ ਵਿਚਾਲੇ ਪੰਜਾਬੀਆਂ ਨੂੰ ਜ਼ਰੂਰੀ ਸਲਾਹ, ਬੇਹੱਦ ਧਿਆਨ ਦੇਣ ਦੀ ਲੋੜ

ਇਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਹੋਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੂਰਤਨ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ 'ਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਦੇ ਜ਼ਰੀਏ ਪੜ੍ਹਾਇਆ ਜਾਵੇਗਾ। ਇਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ 'ਚ ਨਿਖਾਰ ਆਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਇਨ੍ਹਾਂ ਪਲੇਅ-ਵੇਅ ਸਕੂਲਾਂ ਦੀ ਨਵੀਂ ਰਜਿਸਟ੍ਰੇਸ਼ਨ ਅਤੇ ਪੁਰਾਣੀ ਰਜਿਸਟ੍ਰੇਸ਼ਨ ਰਿਨਿਊ ਕਾਰਵਾਈ ਜਾਣੀ ਲਾਜ਼ਮੀ ਕਰਾਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਖ਼ੁਸ਼ਖ਼ਬਰੀ ਦੇਣ ਜਾ ਰਹੇ CM ਮਾਨ, ਪੜ੍ਹੋ ਕੀ ਹੈ ਪੂਰੀ ਖ਼ਬਰ

ਇਸ ਸਬੰਧੀ ਵਿਸਥਾਰ 'ਚ ਨਿਯਮ ਅਤੇ ਹਦਾਇਤਾਂ ਲਾਗੂ ਹੋਣਗੀਆਂ। ਜਿਵੇਂ ਕਿ ਪਲੇਅ-ਵੇਅ ਸਕੂਲ ਦੀ ਇਮਾਰਤ ਦਾ ਹਵਾਦਾਰ ਹੋਣਾ, ਸਕੂਲ ਦੀ ਚਾਰ-ਦੀਵਾਰੀ, ਸਾਫ਼ਸੁਥਰਾ ਪੀਣ ਯੋਗ ਪਾਣੀ, ਸੇਫਟੀ ਨੌਰਮ, ਅਧਿਆਪਕਾਂ ਅਤੇ ਬੱਚਿਆਂ ਦੀ ਗਿਣਤੀ ਦਾ 1:20 ਦਾ ਅਨੁਪਾਤ ਭਾਵ ਇੱਕ ਅਧਿਆਪਕ 20 ਤੋਂ ਵੱਧ ਬੱਚਿਆਂ ਨੂੰ ਨਹੀਂ ਪੜ੍ਹਾ ਸਕੇਗਾ। ਇਸ ਦੇ ਨਾਲ ਇਕ ਕੇਅਰਟੇਕਰ ਵੀ ਹੋਵੇਗਾ ਤਾਂ ਜੋ ਬੱਚਿਆਂ ਦੀ ਸਿਹਤ ਨਾਲ ਸਮਝੌਤਾ ਨਾ ਹੋਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


author

Babita

Content Editor

Related News