ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਕਬੱਡੀ ਮੈਚ ਦੌਰਾਨ ਮਾਰੀਆਂ ਸੀ ਗੋਲੀਆਂ (ਵੀਡੀਓ)

Sunday, May 05, 2024 - 06:45 PM (IST)

ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਕਬੱਡੀ ਮੈਚ ਦੌਰਾਨ ਮਾਰੀਆਂ ਸੀ ਗੋਲੀਆਂ (ਵੀਡੀਓ)

ਜਲੰਧਰ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਕਤਲਕਾਂਡ ਨਾਲ ਜੁੜੇ ਇਕ ਹੋਰ ਗੈਂਗਸਟਰ ਸਵਰਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਭਰ 'ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਇਸੇ ਗੈਂਗਸਟਰ ਨੇ ਕਤਲਕਾਂਡ ਦੇ ਬਾਕੀ ਗੈਂਗਸਟਰਾਂ ਨੂੰ ਆਪਣੇ ਘਰ 'ਚ ਪਨਾਹ ਦਿੱਤੀ ਸੀ ਅਤੇ ਸੰਦੀਪ ਨੰਗਲ ਅੰਬੀਆਂ ਦੇ ਕਤਲ ਤੋਂ ਬਾਅਦ ਫ਼ਰਾਰ ਸੀ। ਕਤਲ ਦੇ 6 ਮਹੀਨਿਆਂ ਬਾਅਦ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਗੋਇੰਦਵਾਲ ਪੁਲਸ ਨੇ ਉਸ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਜਲੰਧਰ ਪੁਲਸ ਨੇ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਹਥਿਆਰ ਰੱਖਣ ਦੇ ਸ਼ੌਕੀਨਾਂ ਲਈ ਜ਼ਰੂਰੀ ਖ਼ਬਰ, ਹਾਈਕੋਰਟ ਨੇ ਕੀਤੀ ਸਖ਼ਤੀ

ਕਬੱਡੀ ਮੈਚ ਦੌਰਾਨ ਸ਼ਰੇਆਮ ਮਾਰੀਆਂ ਸੀ ਗੋਲੀਆਂ
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ, 2022 ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਸੀ, ਜਦੋਂ ਸੰਦੀਪ ਪਿੰਡ 'ਚ ਚੱਲ ਰਹੇ ਟੂਰਨਾਮੈਂਟ 'ਚ ਪੁੱਜਾ ਸੀ। ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News