ਬੱਚਿਆਂ ਨੂੰ ਗੋਦ ਲੈਣ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ

Tuesday, Jun 10, 2025 - 11:14 AM (IST)

ਬੱਚਿਆਂ ਨੂੰ ਗੋਦ ਲੈਣ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ

ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਗੋਦ ਲੈਣ ਦੀ ਪ੍ਰਕਿਰਿਆ ਜੁਵੇਨਾਈਲ ਜਸਟਿਸ ਐਕਟ-2015 ਅਨੁਸਾਰ ਕਾਨੂੰਨੀ ਤਰੀਕੇ ਨਾਲ ਪੂਰੀ ਕੀਤੀ ਜਾਵੇ ਤਾਂ ਜੋ ਬੱਚਿਆਂ ਨੂੰ ਇਕ ਸੁਰੱਖਿਅਤ, ਪਿਆਰ ਭਰਿਆ ਤੇ ਮਰਿਆਦਾ ਯੁਕਤ ਵਾਤਾਵਰਨ ਮਿਲ ਸਕੇ। ਡਾ. ਬਲਜੀਤ ਕੌਰ ਨੇ ਕਿਹਾ ਕਿ 18 ਸਾਲ ਤੱਕ ਦੇ ਹਰ ਬੱਚੇ ਦੀ ਜ਼ਿੰਦਗੀ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਉੱਚ ਮਿਆਰੀ ਸੇਵਾਵਾਂ ਉਪਲੱਬਧ ਕਰਵਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਹਰ ਬੱਚਾ ਸੁਰੱਖਿਅਤ, ਪਿਆਰ ਭਰਪੂਰ ਤੇ ਮਰਿਆਦਾ ਯੁਕਤ ਵਾਤਾਵਰਨ ਦਾ ਹੱਕਦਾਰ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੇ ਖ਼ਤਰੇ ਵਿਚਾਲੇ ਨਵੀਂ ਐਡਵਾਈਜ਼ਰੀ ਦੀ ਤਿਆਰੀ! ਸੂਬਾ ਵਾਸੀ ਹੋ ਜਾਣ ਸਾਵਧਾਨ

ਇਸ ਲਈ ਲੋੜ ਹੈ ਕਿ ਗੋਦ ਲੈਣ ਦੀ ਪ੍ਰਕਿਰਿਆ ਹਮੇਸ਼ਾ ਕਾਨੂੰਨੀ ਤਰੀਕੇ ਨਾਲ ਕੀਤੀ ਜਾਵੇ ਤਾਂ ਜੋ ਬੱਚੇ ਦੇ ਭਵਿੱਖ, ਉਸ ਦੇ ਹੱਕਾਂ ਅਤੇ ਕਾਨੂੰਨੀ ਰੱਖਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾ ਸਕੇ। ਅਕਸਰ ਇਹ ਦੇਖਣ ’ਚ ਆਇਆ ਹੈ ਕਿ ਅਣਵਿਆਹੀਆਂ ਮਾਵਾਂ ਜਾਂ ਮਾਪੇ ਜੋ ਕਿ ਬੱਚਿਆਂ ਨੂੰ ਆਪਣੇ ਕੋਲ ਰੱਖਣ ’ਚ ਅਸਮੱਰਥ ਹਨ ਅਤੇ ਬੱਚਿਆਂ ਨੂੰ ਸਪੁਰਦ ਕਰਨਾ ਚਾਹੁੰਦੇ ਹਨ ਜਾਂ ਗੋਦ ਦੇਣਾ ਚਾਹੁੰਦੇ ਹਨ, ਉਹ ਸਭ ਤੋਂ ਪਹਿਲਾਂ ਹਸਪਤਾਲ, ਨਰਸਿੰਗ ਹੋਮ ਜਾਂ ਡਾਕਟਰ ਨਾਲ ਸੰਪਰਕ ਕਰਦੇ ਹਨ। ਇਸ ਤੋਂ ਇਲਾਵਾ ਜੋ ਮਾਪੇ ਬੱਚਿਆਂ ਨੂੰ ਗੋਦ ਲੈਣਾ ਚਾਹੁੰਦੇ ਹਨ, ਉਹ ਵੀ ਇਨ੍ਹਾਂ ਨਾਲ ਹੀ ਸੰਪਰਕ ਕਰਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਅੱਗ ਵਰ੍ਹਾਊ ਗਰਮੀ ਵਿਚਾਲੇ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਇਸ ਵਾਰ ਟੱਪ ਜਾਵੇਗੀ...

ਇਸ ਲਈ ਇਹ ਬਹੁਤ ਜ਼ਰੂਰੀ ਹੋ ਜਾਂਦਾ ਹੈ ਕਿ ਜਿੰਨੀਆਂ ਵੀ ਸਿਹਤ ਸਬੰਧੀ ਸੰਸਥਾਵਾਂ (ਸਰਕਾਰੀ/ਪ੍ਰਾਈਵੇਟ) ਅਤੇ ਡਾਕਟਰ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਬੱਚੇ ਨੂੰ ਸੁਪਰਦ ਕਰਨ ਜਾਂ ਗੋਦ ਲੈਣ ਦੀ ਪ੍ਰਕਿਰਿਆ ਬਾਰੇ ਜਾਣੂੰ ਹੋਣਾ ਜ਼ਰੂਰੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਅਡਾਪਸ਼ਨ ਨੂੰ ਰੋਕਿਆ ਜਾ ਸਕੇ ਤੇ ਬੱਚਿਆਂ ਦੇ ਹਿੱਤਾਂ ਦੀ ਰੱਖਿਆ ਕਰਦੇ ਹੋਏ ਉਨ੍ਹਾਂ ਨੂੰ ਟ੍ਰੈਫਿਕਿੰਗ ਜਾਂ ਸੋਸ਼ਣ ਦੇ ਜੋਖ਼ਮਾਂ ਤੋਂ ਬਚਾਇਆ ਜਾ ਸਕੇ। ਗੋਦ ਲੈਣ ਦੀ ਪ੍ਰਕਿਰਿਆ ਨੂੰ ਗੰਭੀਰਤਾਂ ਨਾਲ ਲੈਂਦਿਆਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਡਾ. ਬਲਜੀਤ ਕੌਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਕੋਲ ਇਸ ਤਰ੍ਹਾਂ ਦੇ ਮਾਪੇ/ਬੱਚੇ ਆਉਂਦੇ ਹਨ ਤਾਂ ਉਨ੍ਹਾਂ ਦੀ ਜਾਣਕਾਰੀ 24 ਘੰਟਿਆਂ ਦੇ ਅੰਦਰ-ਅੰਦਰ ਚਾਇਲਡ ਹੈਲਪਲਾਈਨ 1098/ਨੇੜੇ ਦੇ ਪੁਲਸ ਸਟੇਸ਼ਨ/ਬਾਲ ਭਲਾਈ ਕਮੇਟੀ/ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਾਂ ਰਜਿਸਟਰਡ ਚਾਈਲਡ ਕੇਅਰ ਨੂੰ ਦਿੱਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News