ਮੁਅੱਤਲ DIG ਭੁੱਲਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹੁਣ ED ਨੇ ਕੀਤੀ ਛਾਪੇਮਾਰੀ

Monday, Apr 27, 2026 - 10:09 AM (IST)

ਮੁਅੱਤਲ DIG ਭੁੱਲਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹੁਣ ED ਨੇ ਕੀਤੀ ਛਾਪੇਮਾਰੀ

ਚੰਡੀਗੜ੍ਹ : ਪੰਜਾਬ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਭੁੱਲਰ ਦੇ ਕਈ ਟਿਕਾਣਿਆਂ 'ਤੇ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਭੁੱਲਰ ਦੇ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਨਾਭਾ ਅਤੇ ਜਲੰਧਰ ਸਥਿਤ ਟਿਕਾਣਿਆਂ 'ਤੇ ਟੀਮ ਵਲੋਂ ਤਲਾਸ਼ੀ ਲਈ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਤਾਜ਼ਾ ਬੁਲੇਟਿਨ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੀ. ਬੀ. ਆਈ. ਦੀ ਜਾਂਚ ਦੌਰਾਨ ਭੁੱਲਰ ਦੇ ਘਰ ਅਤੇ ਫਾਰਮ ਹਾਊਸ ਤੋਂ ਭਾਰੀ ਮਾਤਰਾ 'ਚ ਨਕਦੀ ਅਤੇ ਕੀਮਤੀ ਸਮਾਨ ਬਰਾਮਦ ਹੋਇਆ ਸੀ। ਬਰਾਮਦਗੀ 'ਚ ਕਰੀਬ 7.36 ਕਰੋੜ ਰੁਪਏ ਨਕਦ, 2.5 ਕਿੱਲੋ ਸੋਨਾ, 2.32 ਕਰੋੜ ਦੇ ਚਾਂਦੀ ਦੇ ਗਹਿਣੇ ਅਤੇ 26 ਲਗਜ਼ਰੀ ਘੜੀਆਂ (ਰੋਲੇਕਸ ਅਤੇ ਰਾਡੋ) ਸ਼ਾਮਲ ਸਨ। ਇਸ ਤੋਂ ਇਲਾਵਾ ਪਰਿਵਾਰ ਦੇ ਨਾਮ 'ਤੇ 50 ਤੋਂ ਵੱਧ ਅਚੱਲ ਜਾਇਦਾਦਾਂ ਦੇ ਦਸਤਾਵੇਜ਼ ਅਤੇ ਮਰਸੀਡੀਜ਼ ਵਰਗੀਆਂ ਲਗਜ਼ਰੀ ਕਾਰਾਂ ਵੀ ਮਿਲੀਆਂ ਸਨ।

ਇਹ ਵੀ ਪੜ੍ਹੋ : ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
ਰਿਸ਼ਵਤ ਲੈਂਦਿਆਂ ਕੀਤਾ ਸੀ ਗ੍ਰਿਫ਼ਤਾਰ
ਮੁਅੱਤਲ ਡੀ. ਆਈ. ਜੀ. ਭੁੱਲਰ ਨੂੰ ਸੀ. ਬੀ. ਆਈ. ਨੇ 16 ਅਕਤੂਬਰ 2025 ਨੂੰ ਇੱਕ ਕਬਾੜ ਕਾਰੋਬਾਰੀ ਤੋਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਹਾਲ ਹੀ 'ਚ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਵੀ ਖਾਰਜ ਕਰ ਦਿੱਤੀ ਹੈ। ਸੀ. ਬੀ. ਆਈ. ਨੂੰ ਮਿਲੀ ਇੱਕ ਡਾਇਰੀ ਤੋਂ ਪੰਜਾਬ ਦੇ ਕਈ ਹੋਰ ਸੀਨੀਅਰ ਆਈ. ਏ. ਐੱਸ ਅਤੇ ਆਈ. ਪੀ. ਐੱਸ. ਅਧਿਕਾਰੀਆਂ ਦੇ ਵੀ ਇਸ ਭ੍ਰਿਸ਼ਟਾਚਾਰ ਦੇ ਨੈੱਟਵਰਕ 'ਚ ਸ਼ਾਮਲ ਹੋਣ ਦਾ ਸ਼ੱਕ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 


author

Babita

Content Editor

Related News