ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ, NOC ਨੂੰ ਲੈ ਕੇ ਆਇਆ ਵੱਡਾ ਫ਼ੈਸਲਾ
Tuesday, Dec 02, 2025 - 02:09 PM (IST)
ਚੰਡੀਗੜ੍ਹ : ਪੰਜਾਬ 'ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਉਮੀਦਵਾਰ ਵਲੋਂ ਦਿੱਤੀ ਜਾਂਦੀ ਐੱਨ. ਓ. ਸੀ. ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਮੁਤਾਬਕ ਹੁਣ ਉਮੀਦਵਾਰ ਐੱਨ. ਓ. ਸੀ. ਦੀ ਥਾਂ ਐਫੀਡੇਵਿਟ ਦੇ ਸਕਣਗੇ। ਜਾਣਕਾਰੀ ਮੁਤਾਬਕ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੌਰਾਨ ਕਈ ਸਿਆਸੀ ਪਾਰਟੀਆਂ ਨੇ ਐੱਨ. ਓ. ਸੀ. ਨਾ ਮਿਲਣ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਰਾਜ ਚੋਣ ਕਮਿਸ਼ਨ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਐੱਨ. ਓ. ਸੀ. ਨਾ ਮਿਲਣ ਦੀ ਸ਼ਿਕਾਇਤ ਜਿੱਥੇ ਅਕਾਲੀ ਦਲ ਵਲੋਂ ਰਾਜ ਚੋਣ ਕਮਿਸ਼ਨ ਨੂੰ ਕੀਤੀ ਗਈ ਸੀ, ਉੱਥੇ ਹੀ ਕਾਂਗਰਸ ਨੇ ਵੀ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੂੰ ਪੱਤਰ ਲਿਖ ਕੇ ਇਸ ਮਾਮਲੇ 'ਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਪੱਤਰ 'ਚ ਕਿਹਾ ਗਿਆ ਸੀ ਕਿ ਕਾਂਗਰਸੀ ਉਮੀਦਵਾਰਾਂ ਦੇ ਐੱਨ. ਓ. ਸੀ. ਜਾਂ ਤਾਂ ਦੇਰੀ ਨਾਲ ਦਿੱਤੇ ਜਾ ਰਹੇ ਹਨ ਜਾਂ ਫਿਰ ਜਾਰੀ ਕਰਨ ਤੋਂ ਇਨਕਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਮੀਦਵਾਰਾਂ ਨੂੰ ਚੋਣ ਲੜਨ ਦੇ ਮੌਕੇ ਤੋਂ ਵਾਂਝਾ ਕਰਨ ਦੀ ਕੋਸ਼ਿਸ਼ ਹੈ, ਜਿਸ ਤੋਂ ਬਾਅਦ ਰਾਜ ਚੋਣ ਕਮਿਸ਼ਨ ਵਲੋਂ ਐੱਨ. ਓ. ਸੀ. ਦੀ ਥਾਂ ਐਫੀਡੇਵਿਟ ਲਾਗੂ ਕਰ ਦਿੱਤਾ ਗਿਆ ਹੈ।


ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
