ਵੱਡੀ ਖ਼ਬਰ: ਖੋਲ੍ਹ ਦਿੱਤਾ ਗਿਆ ਸ਼ੰਭੂ ਬਾਰਡਰ, ਲੰਘਣ ਲੱਗੀਆਂ ਗੱਡੀਆਂ
Thursday, Mar 20, 2025 - 02:46 PM (IST)

ਸੰਗਰੂਰ/ਪਟਿਆਲਾ- ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਬੈਠੇ ਕਿਸਾਨਾਂ ਵਿਰੁੱਧ ਕਾਰਵਾਈ ਤੋਂ ਬਾਅਦ ਹੁਣ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਤਾ ਲੱਗਾ ਹੈ ਕਿ 400 ਦਿਨਾਂ ਬਾਅਦ ਸ਼ੰਭੂ ਬਾਰਡਰ ਨੂੰ ਹੁਣ ਖੋਲ੍ਹ ਦਿੱਤਾ ਗਿਆ ਹੈ। ਇਸ ਸਬੰਧੀ ਡੀ. ਆਈ. ਜੀ. ਹਰਮਨਬੀਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਪੁਲਸ ਨੇ ਸਵੇਰ ਤੋਂ ਹੀ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਹੁਣ ਸ਼ੰਭੂ ਸਰਹੱਦ 'ਤੇ ਵਾਹਨਾਂ ਦੀ ਆਵਾਜਾਈ ਦੋਬਾਰਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਲੇ ਪਾਸੇ ਤੋਂ ਹਰਿਆਣਾ ਵੱਲ ਦਾ ਸਾਰਾ ਰੂਟ ਖੋਲ੍ਹ ਦਿੱਤਾ ਗਿਆ ਹੈ ਅਤੇ ਡੀ. ਆਈ. ਜੀ. ਹਰਮਨਬੀਰ ਸਿੰਘ ਨੇ ਖ਼ੁਦ ਇਸ ਰੂਟ 'ਤੇ ਕਾਫ਼ਿਲੇ ਜਾਇਜ਼ਾ ਲਿਆ। ਸਰਹੱਦਾਂ 'ਤੇ ਕਿਸਾਨਾਂ ਦੁਆਰਾ ਬਣਾਏ ਗਏ ਸ਼ੈੱਡਾਂ ਨੂੰ ਪੁਲਸ ਬੁਲਡੋਜ਼ਰ ਨਾਲ ਹਟਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਧੀ ਨੇ ਕਰਵਾਈ ਬੱਲੇ-ਬੱਲੇ, ਕੈਨੇਡਾ ’ਚ ਹਾਸਲ ਕੀਤਾ ਵੱਡਾ ਮੁਕਾਮ
ਦੱਸਣਯੋਗ ਹੈ ਕਿ ਬੀਤੇ ਦਿਨ ਪੁਲਸ ਨੇ ਕਾਰਵਾਈ ਕਰਦਿਆਂ ਲਗਭਗ 13 ਮਹੀਨਿਆਂ ਬਾਅਦ ਸ਼ੰਭੂ ਅਤੇ ਖਨੌਰੀ ਸਰਹੱਦ ਨੂੰ ਖਾਲੀ ਕਰਵਾਇਆ। ਕੇਂਦਰ ਵੱਲੋਂ ਕਿਸਾਨਾਂ ਨੂੰ ਕੱਲ੍ਹ ਚੰਡੀਗੜ੍ਹ ਵਿੱਚ ਇਕ ਮੀਟਿੰਗ ਲਈ ਬੁਲਾਇਆ ਗਿਆ ਸੀ। ਇਸ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਪੰਧੇਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਸ ਕਾਰਵਾਈ ਤੋਂ ਬਾਅਦ ਕਿਸਾਨ ਆਗੂਆਂ ਨੇ ਭੁੱਖ ਹੜਤਾਲ ਕਰ ਦਿੱਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਹਿਰਾਸਤ ਵਿੱਚ ਲਏ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਸ ਜਲੰਧਰ ਲੈ ਕੇ ਆਈ ਸੀ। ਉਨ੍ਹਾਂ ਨੂੰ ਬੀਤੀ ਰਾਤ ਜਲੰਧਰ ਦੇ ਪਿਮਸ ਹਸਪਤਾਲ ਲਿਆਂਦਾ ਗਿਆ ਸੀ, ਜਿੱਥੋਂ ਪੁਲਸ ਅੱਜ ਸਵੇਰੇ ਉਨ੍ਹਾਂ ਨੂੰ ਜਲੰਧਰ ਕੈਂਟ ਲੈ ਗਈ। ਇਹ ਦੱਸਿਆ ਗਿਆ ਹੈ ਕਿ ਹੁਣ ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਕੈਂਟ ਦੇ ਪੀ. ਡਬਲਿਊ. ਡੀ. ਗੈਸਟ ਹਾਊਸ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਜਲੰਧਰ ਛਾਉਣੀ ਦੇ ਗੇਟ 'ਤੇ ਵੀ ਭਾਰੀ ਪੁਲਸ ਫੋਰਸ ਤਾਇਨਾਤ ਹੈ।
ਇਹ ਵੀ ਪੜ੍ਹੋ : Punjab: YouTuber ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ, ਪੰਨੂ ਨਾਲ ਜੁੜੇ ਤਾਰ, ਹੋਏ ਵੱਡੇ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e