ਵੱਡੀ ਖ਼ਬਰ : ਪੈਸਿਆਂ ਨੂੰ ਲੈ ਕੇ ਜਲੰਧਰ ’ਚ ਚੱਲੀਆਂ ਗੋਲ਼ੀਆਂ, ਪਿਸਤੌਲ ਖੋਹ ਕੇ ਵੀ ਕੀਤੇ ਫਾਇਰ

Tuesday, Jul 18, 2023 - 03:36 AM (IST)

ਵੱਡੀ ਖ਼ਬਰ : ਪੈਸਿਆਂ ਨੂੰ ਲੈ ਕੇ ਜਲੰਧਰ ’ਚ ਚੱਲੀਆਂ ਗੋਲ਼ੀਆਂ, ਪਿਸਤੌਲ ਖੋਹ ਕੇ ਵੀ ਕੀਤੇ ਫਾਇਰ

 ਜਲੰਧਰ (ਵਰੁਣ)–ਮੁਹੱਲਾ ਗੋਬਿੰਦਗੜ੍ਹ ਵਿਚ ਪੈਸਿਆਂ ਨੂੰ ਲੈ ਕੇ ਇਕ ਧਿਰ ਨੇ ਘਰ ਦੇ ਅੰਦਰ ਦਾਖ਼ਲ ਹੋ ਕੇ ਗੋਲ਼ੀਆਂ ਚਲਾ ਦਿੱਤੀਆਂ। ਆਤਮ-ਰੱਖਿਆ ਲਈ ਜਦੋਂ ਘਰ ਦਾ ਮੈਂਬਰ ਆਪਣੀ ਲਾਇਸੈਂਸੀ ਰਿਵਾਲਵਰ ਲੈ ਕੇ ਆਇਆ ਤਾਂ ਮੁਲਜ਼ਮਾਂ ਨੇ ਉਕਤ ਰਿਵਾਲਵਰ ਖੋਹ ਕੇ ਵੀ ਫਾਇਰ ਕੀਤੇ, ਜਿਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਵਿਚ ਬਾਪ-ਬੇਟੇ ਸਮੇਤ 3 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।

 ਇਹ ਖ਼ਬਰ ਵੀ ਪੜ੍ਹੋ : ਰਾਜਪਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ’ਤੇ ਐਡਵੋਕੇਟ ਧਾਮੀ ਨੇ ਦਿੱਤੀ ਇਹ ਪ੍ਰਤੀਕਿਰਿਆ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਭਾਜਪਾ ਆਗੂ ਅਸ਼ੋਕ ਹਿੱਕੀ ਅਤੇ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਸੀ। ਪੁਲਸ ਨੇ ਮੌਕੇ ਤੋਂ ਗੋਲ਼ੀਆਂ ਦੇ ਖੋਲ ਬਰਾਮਦ ਕਰ ਲਏ ਹਨ। ਜਾਣਕਾਰੀ ਦਿੰਦਿਆਂ ਸਾਗਰ ਨਿਵਾਸੀ ਮੁਹੱਲਾ ਗੋਬਿੰਦਗੜ੍ਹ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਕੁਝ ਨੌਜਵਾਨਾਂ ਨੇ ਪੈਸੇ ਮੰਗਣ ਲਈ ਉਨ੍ਹਾਂ ਦਾ ਰਸਤਾ ਰੋਕਿਆ ਸੀ ਪਰ ਉਹ ਉਨ੍ਹਾਂ ਨੂੰ ਅਣਸੁਣਿਆ ਕਰ ਕੇ ਆਪਣੇ ਘਰ ਆ ਗਿਆ। ਇਸੇ ਦੌਰਾਨ ਉਕਤ ਲੋਕਾਂ ਨੇ ਉਸ ਦੇ ਘਰ ’ਤੇ ਹਮਲਾ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਜਾਣੋ ਪੂਰਾ ਮਾਮਲਾ

PunjabKesari

ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵਿਚ ਕੇਬਲ ਆਪ੍ਰੇਟਰ ਵੀ ਸ਼ਾਮਲ ਸੀ, ਜਿਹੜਾ ਆਪਣੇ ਸਾਥੀਆਂ ਸਮੇਤ ਥ੍ਰੀ-ਵ੍ਹੀਲਰ ਅਤੇ ਕਾਰ ਵਿਚ ਸਵਾਰ ਹੋ ਕੇ ਆਇਆ ਸੀ। ਹਮਲਾਵਰਾਂ ਨੇ ਆਉਂਦੇ ਹੀ ਗੋਲ਼ੀਆਂ ਚਲਾਈਆਂ, ਜਿਸ ਤੋਂ ਬਾਅਦ ਸਾਗਰ ਦੇ ਪਿਤਾ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਬਾਹਰ ਆਏ ਅਤੇ ਸਾਗਰ ਨੂੰ ਅੰਦਰ ਲਿਜਾਣ ਲੱਗੇ ਤਾਂ ਹਮਲਾਵਰਾਂ ਨੇ ਦੁਬਾਰਾ ਹਮਲਾ ਕਰ ਕੇ ਸਾਗਰ ਦੇ ਪਿਤਾ ਤੋਂ ਉਨ੍ਹਾਂ ਦੀ ਲਾਇਸੈਂਸੀ ਰਿਵਾਲਵਰ ਖੋਹ ਕੇ ਉਸ ਨਾਲ ਵੀ ਫਾਇਰ ਕਰਨੇ ਸ਼ੁਰੂ ਕਰ ਦਿੱਤੇ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਸ਼ਾਰਪ ਸ਼ੂਟਰ ਦੀਪਕ ਰਾਠੀ ਗ੍ਰਿਫ਼ਤਾਰ

ਇਸ ਘਟਨਾ ਵਿਚ ਸਾਗਰ, ਉਸ ਦੇ ਪਿਤਾ ਸਮੇਤ 3 ਲੋਕ ਜ਼ਖ਼ਮੀ ਹੋਏ ਹਨ। ਮੁਲਜ਼ਮਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ। ਦੱਸਿਆ ਜਾ ਰਿਹਾ ਹੈ ਕਿ ਹਮਲਾ ਕਰਨ ਵਾਲੇ ਇਕ ਸਾਬਕਾ ਗੈਂਗਸਟਰ ਦੇ ਰਿਸ਼ਤੇਦਾਰ ਹਨ। ਦੂਜੇ ਪਾਸੇ ਭਾਜਪਾ ਆਗੂ ਅਸ਼ੋਕ ਹਿੱਕੀ ਨੇ ਇਸ ਘਟਨਾ ਨੂੰ ਲੈ ਕੇ ਕਿਹਾ ਕਿ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਵਿਗੜਦੀ ਜਾ ਰਹੀ ਹੈ। ਦੂਜੇ ਪਾਸੇ ਥਾਣਾ ਨਵੀਂ ਬਾਰਾਦਰੀ ਦੇ ਇੰਚਾਰਜ ਰਵਿੰਦਰ ਕੁਮਾਰ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚ ਗਏ ਸਨ। ਥਾਣਾ ਇੰਚਾਰਜ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਗੋਲ਼ੀਆਂ ਦੇ ਖੋਲ ਬਰਾਮਦ ਹੋਏ ਹਨ। ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਪੀੜਤ ਧਿਰ ਨੂੰ ਇਨਸਾਫ ਦਿਵਾਇਆ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Manoj

Content Editor

Related News