ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਤੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

Sunday, Mar 05, 2023 - 05:28 AM (IST)

ਮਾਨਸਾ (ਸੰਦੀਪ ਮਿੱਤਲ)-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਧਮਕੀਆਂ ਰਾਜਸਥਾਨ ਦੇ ਜੋਧਪੁਰ ਸ਼ਹਿਰ ਦੇ ਆਸ-ਪਾਸ ਦੇ ਨੌਜਵਾਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ। ਪਤਾ ਲੱਗਾ ਹੈ ਕਿ ਮਾਨਸਾ ਪੁਲਸ ਇਨ੍ਹਾਂ ਨੌਜਵਾਨਾਂ ਨੂੰ ਫੜਨ ਲਈ ਰਾਜਸਥਾਨ ’ਚ ਛਾਪੇਮਾਰੀ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿਸਤਾਨ ਦੇ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ।

ਇਹ ਖ਼ਬਰ ਵੀ ਪੜ੍ਹੋ : ਸੋਨਾ ਖ਼ਰੀਦਣ ਦੇ ਨਿਯਮਾਂ ’ਚ ਵੱਡਾ ਬਦਲਾਅ, ਪੰਜਾਬ ਦੇ ਸਰਕਾਰੀ ਸਕੂਲਾਂ ਲਈ ਅਹਿਮ ਖ਼ਬਰ, ਪੜ੍ਹੋ Top 10

ਸੂਤਰਾਂ ਮੁਤਾਬਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਪਾਕਿਸਤਾਨੀ ਨੰਬਰ ਤੋਂ ਧਮਕੀ ਮਿਲੀ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੂਸੇਵਾਲਾ ਕੋਲ ਪਹੁੰਚਾਉਣ ਦੀ ਗੱਲ ਕਹੀ ਗਈ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਸੀ, ਜਿਸ ਦੇ ਲਈ ਜਾਂਚ ਕੀਤੀ ਜਾ ਰਹੀ ਹੈ। ਉਧਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਲੈ ਕੇ ਪਿਤਾ ਬਲਕੌਰ ਸਿੰਘ ਵੱਲੋਂ ਕਿਹਾ ਗਿਆ ਕਿ  ‘ਮਾਰਚ’ (19 ਮਾਰਚ) ’ਚ ਇਸ ਲਈ ਬਰਸੀ ਮਨਾਈ ਜਾ ਰਹੀ ਹੈ ਕਿਉਂਕਿ ਸਿੱਧੂ ਦੀ ਪਹਿਲੀ ਬਰਸੀ ਮੌਕੇ ਭਾਰੀ ਇਕੱਠ ਹੋਵੇਗਾ। ਇਸ ਕਰਕੇ ਗਰਮੀਆਂ ਦੀ ਸ਼ੁਰੂਆਤ ਤੋਂ ਪਹਿਲਾਂ ਬਰਸੀ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।


Manoj

Content Editor

Related News