ਵੱਡੀ ਖ਼ਬਰ : ‘ਆਪ’ ਵਿਧਾਇਕ ਦਲਬੀਰ ਸਿੰਘ ਟੋਂਗ ਦੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ (ਵੀਡੀਓ)
06/05/2023 7:22:21 PM

ਨਵਾਂਸ਼ਹਿਰ (ਬਿਊਰੋ) : ਆਮ ਆਦਮੀ ਪਾਰਟੀ ਦੇ ਬਾਬਾ ਬਕਾਲਾ ਤੋਂ ਵਿਧਾਇਕ ਦਲਬੀਰ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਨ੍ਹਾਂ ਦੀ ਗੱਡੀ ਨਾਲ ਭਿਆਨਕ ਹਾਦਸਾ ਵਾਪਰ ਗਿਆ ਹੈ। ਇਸ ਭਿਆਨਕ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਵਿਧਾਇਕ ਟੋਂਗ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਵਿਧਾਇਕ ਟੋਂਗ ਜਲੰਧਰ ਤੋਂ ਚੰਡੀਗੜ੍ਹ ਜਾ ਰਹੇ ਸਨ ਤੇ ਜਦੋਂ ਉਨ੍ਹਾਂ ਦੀ ਗੱਡੀ ਨਵਾਂਸ਼ਹਿਰ ਨੇੜੇ ਪੁੱਜੀ ਤਾਂ ਅੱਗੋਂ ਤੋਂ ਆ ਰਹੀ ਸਵਿਫਟ ਡਿਜ਼ਾਇਰ ਗੱਡੀ ਉਨ੍ਹਾਂ ਦੀ ਗੱਡੀ ਨਾਲ ਟਕਰਾ ਗਈ।
ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਅਧਿਆਪਕਾਂ ਲਈ ਅਹਿਮ ਖ਼ਬਰ, ਮਾਨ ਸਰਕਾਰ ਨੇ ਲਿਆ ਇਹ ਫ਼ੈਸਲਾ
ਇਸ ਦੌਰਾਨ ਡਿਜ਼ਾਇਰ ਗੱਡੀ ’ਚ ਸਵਾਰ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਵਿਧਾਇਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ।