ਵੱਡੀ ਖ਼ਬਰ : ਬਠਿੰਡਾ ’ਚੋਂ ਦੋ ਹੈਂਡ ਗ੍ਰਨੇਡ ਮਿਲਣ ਨਾਲ ਫੈਲੀ ਦਹਿਸ਼ਤ

Sunday, Nov 28, 2021 - 06:38 PM (IST)

ਵੱਡੀ ਖ਼ਬਰ : ਬਠਿੰਡਾ ’ਚੋਂ ਦੋ ਹੈਂਡ ਗ੍ਰਨੇਡ ਮਿਲਣ ਨਾਲ ਫੈਲੀ ਦਹਿਸ਼ਤ

ਬਠਿੰਡਾ (ਬਿਊਰੋ)-ਬੀਤੇ ਦਿਨਾਂ ’ਚ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਹੈਂਡ ਗ੍ਰਨੇਡ ਮਿਲਣ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਸੇ ਤਰ੍ਹਾਂ ਹੁਣ ਬਠਿੰਡਾ ਤੋਂ ਵੀ ਦੋ ਜ਼ਿੰਦਾ ਹੈਂਡ ਗ੍ਰਨੇਡ ਮਿਲਣ ਕਾਰਨ ਦਹਿਸ਼ਤ ਫੈਲ ਗਈ ਹੈ। ਇਹ ਹੈਂਡ ਗ੍ਰੈਂਡ ਫ਼ਾਜ਼ਿਲਕਾ ਦੇ ਸਟੇਟ ਸਪੈਸ਼ਲ ਸਟਾਫ ਸੈੱਲ ਨੇ ਬਰਾਮਦ ਕੀਤੇ ਹਨ। ਇਸ ਸਬੰਧੀ ਇੰਸਪੈਕਟਰ ਹਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਗੁਪਤ ਸੂਚਨਾ ਦੇ ਆਧਾਰ ’ਤੇ ਬਠਿੰਡਾ-ਡੱਬਵਾਲੀ ਬਾਈਪਾਸ ਰੋਡ ’ਤੇ ਨਹਿਰ ਦੇ ਪੁਲ ਕੋਲ ਨਾਕਾਬੰਦੀ ਦੌਰਾਨ ਮੌਜੂਦ ਸਨ।

ਇਹ ਵੀ ਪੜ੍ਹੋ : ਪਰਗਟ ਸਿੰਘ ਦੀ ਚੁਣੌਤੀ ਸਵੀਕਾਰ, ਮਨੀਸ਼ ਸਿਸੋਦੀਆ ਨੇ ਦਿੱਲੀ ਦੇ 250 ਸਕੂਲਾਂ ਦੀ ਲਿਸਟ ਕੀਤੀ ਜਾਰੀ

ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਉਨ੍ਹਾਂ ਨੂੰ ਦੇਖ ਕੇ ਆਪਣਾ ਬੈਗ ਸੁੱਟ ਕੇ ਫ਼ਰਾਰ ਹੋ ਗਏ, ਜਿਸ ਤੋਂ ਬਾਅਦ ਬੈਗ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ ਦੋ ਜ਼ਿੰਦਾ ਹੈਂਡ ਗ੍ਰਨੇਡ ਮਿਲੇ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਜਾ ਰਹੀ ਹੈ।

 ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
 

 


author

Manoj

Content Editor

Related News