ਵੱਡੀ ਖ਼ਬਰ: ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਵਾਲੇ ਹੋਣਗੇ ਸਨਮਾਨਤ, ਮਿਲੇਗਾ ਇਹ ਇਨਾਮ
Wednesday, Jul 10, 2024 - 06:28 PM (IST)
ਜਲੰਧਰ/ਚੰਡੀਗੜ੍ਹ(ਵੈੱਬ ਡੈਸਕ)- ਪੰਜਾਬ 'ਚ ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਵਾਲੇ ਹੁਣ ਸਨਮਾਨਤ ਕੀਤੇ ਜਾਣਗੇ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਪੁਲਸ ਹੁਣ ਨਹੀਂ ਰੋਕੇਗੀ। ਦੱਸਣਯੋਗ ਹੈ ਕਿ ਜੇਕਰ ਕੋਈ ਰਸਤੇ ਵਿਚ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲਿਆਂ ਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਤੱਕ ਪਹੁੰਚਾਏਗਾ ਤਾਂ ਪੁਲਸ ਉਸ ਦੇ ਖ਼ਿਲਾਫ਼ ਕੋਈ ਐਕਸ਼ਨ ਨਹੀਂ ਲਵੇਗੀ ਸਗੋਂ ਮਦਦ ਕਰਨ ਦੇ ਲਈ 2 ਹਜ਼ਾਰ ਰੁਪਏ ਦੀ ਬਕਾਇਕਾ ਰਾਸ਼ੀ ਮਦਦਗਾਰ ਨੂੰ ਦਿੱਤੀ ਜਾਵੇਗੀ।
ਇਸ ਸਬੰਧੀ ਪੁਲਸ ਵਿਭਾਗ ਵੱਲੋਂ ਬਕਾਇਕਾ ਆਦੇਸ਼ ਜਾਰੀ ਕੀਤੇ ਗਏ ਹਨ। ਮਦਦਗਾਰਾਂ ਨੂੰ ਫਰਿਸ਼ਤਾ ਸਕੀਮ ਤਹਿਤ ਸਨਮਾਨਤ ਕੀਤਾ ਜਾਵੇਗਾ। ਮਦਦਗਾਰਾਂ ਨੂੰ 2 ਹਜ਼ਾਰ ਰੁਪਏ ਬਤੌਰ ਰਾਸ਼ੀ ਵਜੋਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜੀਵਨ ਰੱਖਿਅਕ ਪ੍ਰਸ਼ੰਸਾ ਪੱਤਰ ਵੀ ਸੌਂਪਿਆ ਜਾਵੇਗਾ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਦੀ Live Update: ਵੋਟਿੰਗ ਦਾ ਸਿਲਸਿਲਾ ਜਾਰੀ, 3 ਵਜੇ ਤੱਕ 42.60 ਫ਼ੀਸਦੀ ਹੋਈ ਵੋਟਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।