Big Breaking: ਪੰਜਾਬ ਦੇ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Friday, Jan 16, 2026 - 11:41 AM (IST)
ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ (DC) ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਜਾਣਕਾਰੀ ਮੁਤਾਬਕ ਪਾਕਿਸਤਾਨ ਦੀ ISKP ਨਾਮ ਦੀ ਜਥੇਬੰਦੀ ਵੱਲੋਂ ਇਕ ਈ-ਮੇਲ ਰਾਹੀਂ ਧਮਕੀ ਭੇਜੀ ਗਈ, ਜਿਸ ਵਿੱਚ ਡੀ. ਸੀ. ਕੰਪਲੈਕਸ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 16, 17, 18 ਤੇ 19 ਦੀ ਪੜ੍ਹੋ Weather Update, ਵਿਭਾਗ ਦੀ ਵੱਡੀ ਭਵਿੱਖਬਾਣੀ
ਇਸ ਤੋਂ ਇਲਾਵਾ ਮੁਕਤਸਰ ਦੇ ਵੀ ਡੀ.ਸੀ ਕੰਪਲੈਕਸ ਨੂੰ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਡੀ. ਸੀ. ਕੰਪਲੈਕਸ ਨੂੰ ਸੁਰੱਖਿਆ ਘੇਰੇ ਹੇਠ ਲਿਆ ਗਿਆ। ਕੰਪਲੈਕਸ ਅੰਦਰ ਅਤੇ ਆਲੇ-ਦੁਆਲੇ ਇਲਾਕੇ ਵਿੱਚ ਤਾਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਬੰਬ ਨਿਰੋਧਕ ਦਸਤੇ, ਡਾਗ ਸਕੁਆਡ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਮੌਕੇ ’ਤੇ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਈ-ਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਧਮਕੀ ਦੇ ਸਰੋਤ ਅਤੇ ਇਸ ਦੀ ਸਚਾਈ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ- VVIP ਮੂਵਮੈਂਟ ਨੇ ਜਾਮ ਕਰ'ਤਾ ਅੰਮ੍ਰਿਤਸਰ, ਐਂਬੂਲੈਂਸਾਂ ਵੀ ਫਸੀਆਂ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਕੂਲਾਂ ਅਤੇ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਕਾਰਨ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪਹਿਲਾਂ ਹੀ ਚੌਕਸੀ ਵਧਾਈ ਗਈ ਹੋਈ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਤੜਕਸਾਰ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਜਾ ਰਹੀ ਔਰਤ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
