ਵੱਡੀ ਖ਼ਬਰ : ਅਣਪਛਾਤੇ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀ ਗੋਲ਼ੀ

Monday, Aug 07, 2023 - 10:48 PM (IST)

ਵੱਡੀ ਖ਼ਬਰ : ਅਣਪਛਾਤੇ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀ ਗੋਲ਼ੀ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਸੋਮਵਾਰ ਰਾਤ ਕਲੋਟੀ ਨਗਰ ਟਾਂਡਾ ਵਿਚ ਚਾਰ ਅਣਪਛਾਤੇ ਹਮਲਾਵਰਾਂ ਨੇ ਆਪਣੇ ਘਰ ਨਜ਼ਦੀਕ ਹਵੇਲੀ ’ਚ ਮੌਜੂਦ ਨੌਜਵਾਨ ਨੂੰ ਗੋਲ਼ੀ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਮੂੰਹ ’ਤੇ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋਏ 27 ਵਰ੍ਹਿਆਂ ਦੇ ਹਰਪਾਲ ਸਿੰਘ ਪੁੱਤਰ ਗੁਰਦੀਪ ਸਿੰਘ ਨੂੰ ਟਾਂਡਾ ਦੇ ਵੇਵਜ਼ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਦੇ ਜ਼ਖ਼ੀਰੇ ਸਣੇ 2 ਕਾਬੂ

PunjabKesari

ਨੌਜਵਾਨ ’ਤੇ ਹਮਲਾ ਕਿਸ ਨੀਅਤ ਨਾਲ ਕੀਤਾ ਗਿਆ, ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਬਲੈਰੋ ਗੱਡੀ ’ਤੇ ਸਵਾਰ ਹੋ ਕੇ ਆਏ ਸਨ ਅਤੇ ਉਨ੍ਹਾਂ ਦੀ ਗਿਣਤੀ 4 ਸੀ।

ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗ੍ਰਿਫ਼ਤਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Manoj

Content Editor

Related News