ਵੱਡੀ ਖ਼ਬਰ : ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਨੂੰ ਕੀਤਾ ਗ੍ਰਿਫ਼ਤਾਰ
Sunday, Jul 09, 2023 - 09:29 PM (IST)
ਚੰਡੀਗੜ੍ਹ (ਬਿਊਰੋ) : ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਨੂੰ ਸਾਲ 2016 ਤੋਂ 2022 ਦੇ ਸਮੇਂ ਦੌਰਾਨ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਭਾਰੀ ਬਰਸਾਤ ਦੌਰਾਨ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ, ਪੈ ਗਿਆ ਚੀਕ-ਚਿਹਾੜਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 10 ਅਕਤੂਬਰ, 2022 ਨੂੰ ਜਾਰੀ ਜਾਂਚ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਪੜਤਾਲ ਉਪਰੰਤ ਓ. ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਐੱਫ. ਆਈ. ਆਰ. ਨੰ. 20 ਮਿਤੀ 9/7/2023 ਨੂੰ ਦਰਜ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਮਾਨ ਤੇ CM ਸੁੱਖੂ ਨਾਲ ਕੀਤੀ ਗੱਲਬਾਤ, ਜਾਣੋ ਕੀ ਕਿਹਾ
ਬੁਲਾਰੇ ਨੇ ਦੱਸਿਆ ਕਿ 1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ ਦੇ ਚੈੱਕ ਪੀਰੀਅਡ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4,52,18,771 ਰੁਪਏ ਸੀ, ਜਦਕਿ ਖਰਚਾ 12,48,42,692 ਰੁਪਏ ਸੀ, ਜੋ ਕਿ ਉਨ੍ਹਾਂ ਦੀ ਆਮਦਨ ਦੇ ਸਰੋਤਾਂ ਨਾਲੋਂ 7,96,23,921 ਰੁਪਏ ਜਾਂ 176.08 ਫ਼ੀਸਦੀ ਵੱਧ ਬਣਦਾ ਹੈ। ਇਸ ਸਮੇਂ ਦੌਰਾਨ ਮੁਲਜ਼ਮ ਓ. ਪੀ. ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ 'ਤੇ ਜਾਇਦਾਦਾਂ ਬਣਾਈਆਂ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711