ਸਾਬਕਾ ਕੈਬਨਿਟ ਮੰਤਰੀ ਨੂੰ ਵਿਜੀਲੈਂਸ ਨੇ ਕੀਤਾ ਤਲਬ, ਜਾਣੋ ਕੀ ਹੈ ਪੂਰਾ ਮਾਮਲਾ

Wednesday, Oct 18, 2023 - 09:17 PM (IST)

ਸਾਬਕਾ ਕੈਬਨਿਟ ਮੰਤਰੀ ਨੂੰ ਵਿਜੀਲੈਂਸ ਨੇ ਕੀਤਾ ਤਲਬ, ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ- ਹਾਲ ਹੀ 'ਚ ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਬੁੱਧਵਾਰ ਨੂੰ ਇਕ ਵਾਰ ਫਿਰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਅਤੇ ਇਸ ਦੌਰਾਨ ਉਹ ਇਕ ਵਾਰ ਫਿਰ ਬਠਿੰਡਾ ਵਿਜੀਲੈਂਸ ਦਫ਼ਤਰ ਵਿਚ ਪੇਸ਼ ਹੋਏ। ਇਸ ਦੌਰਾਨ ਵਿਜੀਲੈਂਸ ਨੇ ਕਾਂਗੜ ਤੋਂ ਕਈ ਘੰਟੇ ਬਾਰੀਕੀ ਨਾਲ ਪੁੱਛਗਿੱਛ ਕੀਤੀ। 

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ 'ਚ ਚੱਲੀਆਂ ਕਿਰਪਾਨਾਂ, ਗੁਰੂ ਸਾਹਿਬ ਦੀ ਹਜ਼ੂਰੀ 'ਚ ਲੱਥੀਆਂ ਦਸਤਾਰਾਂ (ਵੀਡੀਓ)

ਵਿਜੀਲੈਂਸ ਦਫ਼ਤਰ ਤੋਂ ਬਾਹਰ ਆਉਣ ਤੋਂ ਬਾਅਦ ਕਾਂਗੜ ਨੇ ਕਿਹਾ ਕਿ ਵਿਜੀਲੈਂਸ ਨੇ ਉਨ੍ਹਾਂ ਤੋਂ ਜੋ ਵੀ ਦਸਤਾਵੇਜ਼ ਮੰਗੇ ਸਨ, ਉਨ੍ਹਾਂ ਨੂੰ ਉਹ ਸੌਂਪ ਦਿੱਤੇ ਗਏ ਹਨ ਅਤੇ ਉਨ੍ਹਾਂ 'ਤੇ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਉਥੇ ਹੀ ਕਾਂਗੜ ਦਾ ਕਹਿਣਾ ਹੈ ਕਿ ਭਾਜਪਾ 'ਚ ਸ਼ਾਮਲ ਹੋਣਾ ਉਨ੍ਹਾਂ ਦੀ ਸਭ ਤੋਂ ਵੱਡੀ ਗਲਤੀ ਸੀ। ਉਨ੍ਹਾਂ ਨੇ ਜੋ ਸੋਚਿਆ ਸੀ ਉਸ ਅਨੁਸਾਰ ਕੁਝ ਵੀ ਨਜ਼ਰ ਨਹੀਂ ਆਇਆ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਆਗੂ ਕਾਂਗਰਸ ਵਿਚ ਸ਼ਾਮਲ ਹੋਣਗੇ। 

ਕਾਂਗੜ ਨੇ ਕਿਹਾ ਕਿ ਸਰਕਾਰ ਪਾਰਟੀਬਾਜ਼ੀ ਕਰ ਰਹੀ ਹੈ ਅਤੇ ਉਨ੍ਹਾਂ ਦੀ ਜੱਦੀ ਜਾਇਦਾਦ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਵੱਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਦਿੱਤੇ, ਜਦਕਿ ਉਹ ਉਨ੍ਹਾਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਕਰ ਰਹੇ ਹਨ।

ਇਹ ਵੀ ਪੜ੍ਹੋ- 1984 ਸਿੱਖ ਕਤਲੇਆਮ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ


author

Rakesh

Content Editor

Related News