ਵੱਡੀ ਖ਼ਬਰ : ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ’ਚ ਬੇਅਦਬੀ ਦੀ ਕੋਸ਼ਿਸ਼ (ਵੀਡੀੇਓ)

01/24/2022 10:10:55 PM

ਪਟਿਆਲਾ (ਬਲਜਿੰਦਰ)-ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਅੱਜ ਬਾਅਦ ਦੁਪਹਿਰ ਇਕ ਵਿਅਕਤੀ ਨੇ ਬੇਅਦਬੀ ਦੀ ਕੋਸ਼ਿਸ਼ ਕੀਤੀ। ਇਸ ਵਿਅਕਤੀ ਨੂੰ ਮੌਕੇ ’ਤੇ ਹੀ ਪੁਜਾਰੀ ਅਤੇ ਉਥੇ ਮੌਜੂਦ ਸੁਰੱਖਿਆ ਗਾਰਡਾਂ ਵੱਲੋਂ ਦਬੋਚ ਲਿਆ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ’ਚ ਸ਼੍ਰੀ ਕਾਲੀ ਮਾਤਾ ਦੇ ਭਗਤ ਅਤੇ ਹਿੰਦੂ ਸੰਗਠਨਾਂ ਦੇ ਆਗੂ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਰੋਡ ਜਾਮ ਕਰ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਦੂਜੇ ਪਾਸੇ ਮੌਕੇ ’ਤੇ ਐੱਸ. ਪੀ. ਸਿਟੀ ਹਰਪਾਲ ਸਿੰਘ, ਡੀ. ਐੱਸ.ਪੀ. ਸਿਟੀ ਵਨ ਅਸ਼ੋਕ ਕੁਮਾਰ ਸ਼ਰਮਾ ਤੇ ਬਾਕੀ ਪੁਲਸ ਪਾਰਟੀ ਵੀ ਪਹੁੰਚ ਗਈ।

ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਦੇ ਕੈਪਟਨ ’ਤੇ ਤਿੱਖੇ ਨਿਸ਼ਾਨੇ, ਕਿਹਾ-ਭਾਜਪਾ ਨਾਲ ਜਾ ਕੇ ਹੋਇਆ ‘ਸਟੈਂਡਲੈੱਸ’ (ਵੀਡੀਓ)

ਇਸ ਦੌਰਾਨ ਕਾਬੂ ਕੀਤੇ ਗਏ ਵਿਅਕਤੀ ਨੂੰ ਥਾਣਾ ਕੋਤਵਾਲੀ ਵਿਖੇ ਲਿਜਾਇਆ ਗਿਆ, ਜਿੱਥੇ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਹਿੰਦੂ ਸੰਗਠਨਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਇਹ ਬੇਅਦਬੀ ਦੀ ਕੋਸ਼ਿਸ਼ ਇਕ ਸਾਜ਼ਿਸ਼ ਹੈ, ਜਿਸ ਦੀ ਡੂੰਘਾਈ ਨਾਲ ਪੁੱਛਗਿੱਛ ਕਰ ਕੇ ਸੱਚ ਨੂੰ ਜਨਤਾ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਨੇ ‘ਆਪ’ ਦੇ ਉਮੀਦਵਾਰਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ (ਵੀਡੀਓ)


Manoj

Content Editor

Related News