ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ! 4 ਜ਼ਿਲ੍ਹਿਆਂ 'ਚ Alert, ਡੈਮਾਂ 'ਚ ਵੀ ਖ਼ਤਰੇ ਦੇ ਨਿਸ਼ਾਨ 'ਤੇ ਪੁੱਜਾ ਪਾਣੀ

Monday, Aug 18, 2025 - 12:32 PM (IST)

ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ! 4 ਜ਼ਿਲ੍ਹਿਆਂ 'ਚ Alert, ਡੈਮਾਂ 'ਚ ਵੀ ਖ਼ਤਰੇ ਦੇ ਨਿਸ਼ਾਨ 'ਤੇ ਪੁੱਜਾ ਪਾਣੀ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚ ਅੱਜ ਫਿਰ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗੇ ਚਾਰ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਬਾਕੀ ਜ਼ਿਲ੍ਹਿਆਂ ਵਿਚ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋਵੇਗੀ। 

ਮੌਸਮ ਵਿਭਾਗ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਕੱਲ੍ਹ ਮੰਗਲਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਭਾਰੀ ਅਤੇ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਬੁੱਧਵਾਰ ਤੋਂ ਪੰਜਾਬ ਵਿੱਚ ਸਥਿਤੀ ਫਿਰ ਆਮ ਹੋ ਜਾਵੇਗੀ। 72 ਘੰਟਿਆਂ ਤੱਕ ਹਾਲਾਤ ਆਮ ਰਹਿਣ ਤੋਂ ਬਾਅਦ 23 ਅਗਸਤ ਤੋਂ ਸੂਬੇ ਵਿੱਚ ਮਾਨਸੂਨ ਦੋਬਾਰਾ ਸਰਗਰਮ ਹੋ ਜਾਵੇਗਾ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ:  ਪੰਜਾਬ 'ਚ ਹੜ੍ਹਾਂ ਕਾਰਨ ਤਬਾਹੀ! ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਏ ਸਖ਼ਤ ਹੁਕਮ

PunjabKesari

ਪੌਂਗ ਡੈਮ ਵਿਚ ਵਧਿਆ ਪਾਣੀ ਦਾ ਪੱਧਰ 
ਇਥੇ ਇਹ ਵੀ ਦੱਸ ਦੇਈਏ ਕਿ ਦਰਅਸਲ ਪੌਂਗ ਡੈਮ ਦੀ ਮਹਾਰਾਣਾ ਪ੍ਰਤਾਪ ਸਾਗਰ ਝੀਲ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਖ਼ਤਰੇ ਦੇ ਨਿਸ਼ਾਨ ਤੋਂ 2 ਫੁੱਟ ਉੱਪਰ ਪਾਣੀ ਦਾ ਪੱਧਰ ਪਹੁੰਚ ਗਿਆ ਹੈ। ਡੈਮ ਦੇ ਪਾਣੀ ਦਾ ਪੱਧਰ 1382.20 ਫੁੱਟ 'ਤੇ ਪਹੁੰਚ ਗਿਆ ਹੈ। ਦੱਸਣਯੋਗ ਹੈ ਕਿ ਹਿਮਾਚਲ 'ਚ ਭਾਰੀ ਮੀਂਹ ਕਾਰਨ ਡੈਮ ਦੇ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਕਾਰਨ ਤਲਵਾੜਾ ਸਥਿਤ ਸ਼ਾਹ ਨਹਿਰ ਬਰਾਜ ਦੇ 52 ਗੇਟਾਂ 'ਚੋਂ 40 ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ ਅਤੇ ਬਿਆਸ ਦਰਿਆ 'ਚ ਭਾਰੀ ਮਾਤਰਾ 'ਚ ਪਾਣੀ ਛੱਡਿਆ ਜਾ ਰਿਹਾ ਹੈ। ਇਸ ਸਮੇਂ ਬਿਆਸ ਦਰਿਆ ਪੂਰੇ ਊਫ਼ਾਨ 'ਤੇ ਹੈ ਅਤੇ ਹਿਮਾਚਲ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ ਅਤੇ ਹੇਠਲੇ ਪਿੰਡਾਂ ਲਈ ਵੱਡਾ ਖ਼ਤਰਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ:  ਸੋਮਵਾਰ ਨੂੰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਸਕੂਲ

ਇਸ ਦੇ ਨਾਲ ਹੀ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1663.34 ਫੁੱਟ ਤੱਕ ਪਹੁੰਚ ਗਿਆ ਹੈ, ਜੋਕਿ 1680 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਥੋੜ੍ਹਾ ਹੇਠਾਂ ਹੈ। ਰਣਜੀਤ ਸਾਗਰ ਡੈਮ ਦੀ ਗੱਲ ਕਰੀਏ ਤਾਂ ਇਥੇ ਪਾਣੀ ਦਾ ਪੱਧਰ 1712.7 ਫੁੱਟ ਦਰਜ ਕੀਤਾ ਗਿਆ, ਜੋਕਿ 1730 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਥੋੜ੍ਹਾ ਹੇਠਾਂ ਹੈ। ਇਸ ਦੇ ਨਾਲ ਹੀ ਸੁਖਨਾ ਝੀਲ ਦੇ ਗੇਟ ਵੀ ਖੋਲ੍ਹ ਦਿੱਤੇ ਗਏ ਹਨ, ਜਿਸ ਕਾਰਨ ਘੱਗਰ ਵਿੱਚ ਪਾਣੀ ਵਧਣ ਦਾ ਖ਼ਤਰਾ ਹੈ। ਇਸਦਾ ਪ੍ਰਭਾਵ ਪਟਿਆਲਾ ਵਿੱਚ ਵੀ ਵੇਖਿਆ ਜਾ ਸਕਦਾ ਹੈ।

ਜੰਮੂ-ਕਸ਼ਮੀਰ ਵਿੱਚ ਮੀਂਹ ਤੋਂ ਬਾਅਦ ਰਾਵੀ ਦਰਿਆ ਦਾ ਪਾਣੀ ਦਾ ਪੱਧਰ ਵਧ ਗਿਆ ਹੈ। ਪਠਾਨਕੋਟ ਦੀਆਂ ਕਈ ਚੌਕੀਆਂ ਅਤੇ ਸਰਹੱਦੀ ਖੇਤਰ ਪਾਣੀ ਵਿੱਚ ਡੁੱਬ ਗਏ ਹਨ। ਪਠਾਨਕੋਟ ਦੇ ਕੁਝ ਪਿੰਡਾਂ ਵਿੱਚ ਪਾਣੀ ਦਾ ਪੱਧਰ 3 ਫੁੱਟ ਤੱਕ ਵੱਧ ਗਿਆ ਹੈ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਬਿਆਸ ਆਪਣੇ ਭਿਆਨਕ ਰੂਪ ਵਿੱਚ ਹੈ। ਹੁਸ਼ਿਆਰਪੁਰ, ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਤਰਨਤਾਰਨ ਹੜ੍ਹਾਂ ਦੀ ਲਪੇਟ ਵਿੱਚ ਹਨ। ਇਸ ਦੇ ਨਾਲ ਹੀ ਸਤਲੁਜ ਕਾਰਨ ਫਾਜ਼ਿਲਕਾ ਵਿੱਚ ਮੁਸ਼ਕਿਲਾਂ ਵਧ ਗਈਆਂ ਹਨ। ਤਰਨਤਾਰਨ ਦੇ ਹਰੀਕੇ ਹੈੱਡਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ।

ਇਹ ਵੀ ਪੜ੍ਹੋ: ਜਲੰਧਰ ਰੇਲਵੇ ਸਟੇਸ਼ਨ 'ਤੇ ਮਚੀ ਹਫ਼ੜਾ-ਦਫ਼ੜੀ! ਟਰੇਨ 'ਚ ਨਿਹੰਗ ਬਾਣੇ 'ਚ ਆਏ ਮੁੰਡਿਆਂ ਨੇ ਕਰ 'ਤਾ ਵੱਡਾ ਕਾਂਡ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News