ਪੰਜਾਬ ''ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ

Monday, Feb 09, 2026 - 10:24 AM (IST)

ਪੰਜਾਬ ''ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ

ਚੰਡੀਗੜ੍ਹ/ਜਲੰਧਰ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਹੁਣ ਬਦਲਣਾ ਸ਼ੁਰੂ ਹੋ ਗਿਆ ਹੈ ਅਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ, ਅੱਜ  ਤੋਂ ਲੈ ਕੇ 13 ਫਰਵਰੀ ਤੱਕ ਮੌਸਮ ਸਾਫ਼ ਅਤੇ ਬਿਲਕੁਲ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਫਿਲਹਾਲ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਅੱਜ ਕੁਝ ਇਲਾਕਿਆਂ ਵਿੱਚ ਠੰਡੀਆਂ ਹਵਾਵਾਂ ਚੱਲ ਸਕਦੀਆਂ ਹਨ।  ਧੁੱਪ ਹੋਣ ਦੇ ਬਾਵਜੂਦ ਠੰਡ ਦਾ ਅਹਿਸਾਸ ਕਾਇਮ ਰਹੇਗਾ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ

ਮੌਸਮ ਵਿਭਾਗ ਮੁਤਾਬਕ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ। ਫਿਲਹਾਲ ਸੂਬੇ 'ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਠੰਡੀਆਂ ਹਵਾਵਾਂ ਦਾ ਦੌਰ ਜਾਰੀ ਰਹੇਗਾ। 9 ਤੋਂ 13 ਫਰਵਰੀ ਨੂੰ ਸੂਬੇ ਭਰ ਵਿੱਚ ਮੌਸਮ ਸਾਫ਼ ਰਹੇਗਾ ਅਤੇ ਕਿਸੇ ਵੀ ਜ਼ਿਲ੍ਹੇ ਲਈ ਕੋਹਰੇ ਜਾਂ ਹੋਰ ਕਿਸੇ ਗੰਭੀਰ ਮੌਸਮੀ ਬਦਲਾਅ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਮੌਸਮ ਆਮ ਰਹਿਣ ਦੀ ਉਮੀਦ ਜਤਾਈ ਗਈ ਹੈ।

ਇਹ ਵੀ ਪੜ੍ਹੋ- ਗੁਰਲੀਨ ਕੌਰ ਕਤਲ ਮਾਮਲੇ ‘ਚ ਨਵਾਂ ਮੋੜ, ਹੁਣ ਸੱਸ ਬੋਲੀ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News