ਹੁੰਮਸ ਭਰੀ ਗਰਮੀ ਨੇ ਫਿਰ ਕੱਢੇ ਪੰਜਾਬੀਆਂ ਦੇ ਵੱਟ, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਵੱਡੀ Update (ਵੀਡੀਓ)
Monday, Jul 15, 2024 - 11:53 AM (IST)
ਚੰਡੀਗੜ੍ਹ : ਪੰਜਾਬ 'ਚ ਬੀਤੇ ਦਿਨੀਂ ਪਏ ਮੀਂਹ ਕਾਰਨ ਜਿੱਥੇ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਸੀ, ਉੱਥੇ ਹੀ ਹੁਣ ਇਕ ਵਾਰ ਫਿਰ ਹੁੰਮਸ ਭਰਿਆ ਮੌਸਮ ਹੋ ਗਿਆ ਹੈ, ਜਿਸ ਨੇ ਹਰ ਕਿਸੇ ਨੂੰ ਪਰੇਸ਼ਾਨ ਕਰ ਦਿੱਤਾ ਹੈ। ਇਸ ਕਾਰਨ ਇਕ ਵਾਰ ਫਿਰ ਪੰਜਾਬ 'ਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਤਾਪਮਾਨ 'ਚ 1.6 ਡਿਗਰੀ ਦਾ ਵਾਧਾ ਹੋ ਚੁੱਕਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਅਕਾਲੀ ਦਲ ਦੇ ਬਾਗੀ ਧੜੇ ਦੀ ਮੀਟਿੰਗ ਅੱਜ, ਅਗਲੀ ਰਣਨੀਤੀ 'ਤੇ ਹੋਵੇਗੀ ਚਰਚਾ
ਬੀਤੇ ਦਿਨੀਂ ਮਾਨਸੂਨ ਆਉਣ ਕਾਰਨ ਮੌਸਮ 'ਚ ਕਾਫ਼ੀ ਫ਼ਰਕ ਦੇਖਣ ਨੂੰ ਮਿਲਿਆ ਸੀ ਪਰ ਹੁਣ ਮਾਨਸੂਨ ਦੀ ਰਫ਼ਤਾਰ ਮੱਠੀ ਪੈਣ ਕਾਰਨ ਲੋਕ ਗਰਮੀ ਝੱਲਣ ਲਈ ਮਜਬੂਰ ਹਨ। ਮੌਸਮ ਵਿਭਾਗ ਵਲੋਂ ਜੋ ਜਾਣਕਾਰੀ ਸਾਹਮਣੇ ਆਈ ਹੈ, ਉਸ ਮੁਤਾਬਕ ਆਉਣ ਵਾਲੇ ਸੋਮਵਾਰ ਅਤੇ ਮੰਗਲਵਾਰ ਨੂੰ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਖ਼ਤਰਨਾਕ ਗੈਂਗ ਦੇ 5 ਗੁਰਗੇ ਗ੍ਰਿਫ਼ਤਾਰ, ਕਤਲ ਵਰਗੀਆਂ ਵਾਰਦਾਤਾਂ 'ਚ ਸੀ ਸ਼ਾਮਲ
ਇਸ ਦੇ ਨਾਲ ਹੀ 17 ਜੁਲਾਈ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ। ਇਸ ਸਮੇਂ ਤੱਕ ਪੰਜਾਬ ਦੇ ਲੋਕਾਂ ਨੂੰ ਇਸੇ ਤਰ੍ਹਾਂ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ ਅਤੇ ਨਵਾਂਸ਼ਹਿਰ 'ਚ ਮੀਂਹ ਦੇ ਆਸਾਰ ਦੱਸੇ ਜਾ ਰਹੇ ਹਨ। ਇਨ੍ਹਾਂ ਦਿਨਾਂ ਦੌਰਾਨ ਪੰਜਾਬ 'ਚ ਪਾਰਾ 40 ਡਿਗਰੀ ਤੋਂ ਪਾਰ ਪੁੱਜਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8