ਪੰਜਾਬ ''ਚ ਮੌਸਮ ਦੀ ਵੱਡੀ ਅਪਡੇਟ, ਠੰਡੀਆਂ ਹਵਾਵਾਂ ਨੇ ਵਧਾਈ ਠੰਡ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Saturday, Feb 08, 2025 - 05:23 PM (IST)
![ਪੰਜਾਬ ''ਚ ਮੌਸਮ ਦੀ ਵੱਡੀ ਅਪਡੇਟ, ਠੰਡੀਆਂ ਹਵਾਵਾਂ ਨੇ ਵਧਾਈ ਠੰਡ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ](https://static.jagbani.com/multimedia/2025_2image_17_22_438578010untitled-2copy.jpg)
ਜਲੰਧਰ- ਪੰਜਾਬ ਵਿਚ ਇਕ ਵਾਰ ਫਿਰ ਤੋਂ ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਠੰਡ ਵਧ ਰਹੀ ਹੈ। ਰਾਤ ਵੇਲੇ ਠੰਡ ਦਾ ਅਸਰ ਜ਼ਿਆਦਾ ਵੇਖਣ ਨੂੰ ਮਿਲ ਰਿਹਾ ਹੈ ਹਾਲਾਂਕਿ ਦਿਨ ਵੇਲੇ ਧੁੱਪ ਚੜ੍ਹਨ ਕਾਰਨ ਲੋਕਾਂ ਨੂੰ ਠੰਡ ਤੋਂ ਰਾਹਤ ਮਿਲ ਰਹੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਧੁੰਦ ਤੋਂ ਰਾਹਤ ਮਿਲੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਮੌਸਮ 'ਚ ਮਾਮੂਲੀ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਅੱਜ ਤੋਂ ਇਕ ਨਵਾਂ ਪੱਛਮੀ ਗੜਬੜ ਵੀ ਸਰਗਰਮ ਹੋ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਸੂਬੇ ਵਿੱਚ ਧੁੱਪ ਨਿਕਲਣ ਤੋਂ ਬਾਅਦ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਆਉਣ ਵਾਲਾ ਹਫ਼ਤਾ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਦੀ ਸੰਗਤ ਲਈ ਖ਼ਾਸ ਖ਼ਬਰ, ਭੰਡਾਰਿਆਂ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ
ਸਾਲ ਦੀ ਸ਼ੁਰੂਆਤ 'ਚ 64 ਫ਼ੀਸਦੀ ਘੱਟ ਬਾਰਿਸ਼ ਕੀਤੀ ਗਈ ਦਰਜ
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ 1 ਜਨਵਰੀ 2025 ਤੋਂ ਹੁਣ ਤੱਕ ਪੰਜਾਬ ਵਿੱਚ ਆਮ ਤੌਰ 'ਤੇ 24.7 ਮਿਲੀਮੀਟਰ ਬਾਰਿਸ਼ ਹੋਈ ਹੈ ਪਰ ਹੁਣ ਤੱਕ ਪੰਜਾਬ ਵਿੱਚ ਸਿਰਫ਼ 8.8 ਮਿਲੀਮੀਟਰ ਬਾਰਿਸ਼ ਹੀ ਹੋਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਦਸੰਬਰ 2024 ਮਹੀਨੇ 'ਚ 126 ਫ਼ੀਸਦੀ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਸੀ। ਪਿਛਲੇ ਸਾਲ ਦਸੰਬਰ ਮਹੀਨੇ ਵਿੱਚ 10.9 ਮਿਲੀਮੀਟਰ ਮੀਂਹ ਪੈਣ ਦਾ ਅਨੁਮਾਨ ਸੀ ਪਰ ਉਕਤ ਮਹੀਨੇ ਵਿੱਚ 24.7 ਮਿਲੀਮੀਟਰ ਬਾਰਿਸ਼ ਹੋਈ ਸੀ।
ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਹੁਣ QR ਕੋਡ ਜ਼ਰੀਏ ਭੁਗਤਾਨ ਤੇ ਇਸ ਮੋਬਾਇਲ ਐਪ ਨਾਲ ਕਰੋ ਟਿਕਟ ਬੁਕਿੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e