ਨਗਰ ਨਿਗਮ ਚੋਣਾਂ ਲਈ 'ਆਪ' ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਅਪਡੇਟ (ਵੀਡੀਓ)
Tuesday, Dec 10, 2024 - 04:23 PM (IST)
ਚੰਡੀਗੜ੍ਹ : ਪੰਜਾਬ 'ਚ 21 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਅੱਜ ਆਮ ਆਦਮੀ ਪਾਰਟੀ ਵਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਮਗਰੋਂ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਨਗਰ ਨਿਗਮ ਚੋਣਾਂ ਲਈ 'ਆਪ' ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਅੱਜ ਸ਼ਾਮ ਤੱਕ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 60-70 ਫ਼ੀਸਦੀ ਦੇ ਕਰੀਬ ਉਮੀਦਵਾਰਾਂ ਦੀ ਸੂਚੀ ਅੱਜ ਸ਼ਾਮ ਤੱਕ ਜਾਰੀ ਹੋ ਜਾਵੇਗੀ ਅਤੇ ਰਹਿੰਦੇ ਉਮੀਦਵਾਰਾਂ ਦੀ ਸੂਚੀ ਭਲਕੇ ਤੱਕ ਆ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਿਨ ਲੱਗੇਗਾ ਲੰਬਾ Powercut, ਇਨ੍ਹਾਂ ਇਲਾਕਿਆਂ 'ਚ ਨਹੀਂ ਆਵੇਗੀ ਬਿਜਲੀ
ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਲਈ ਪੂਰੇ ਪੰਜਾਬ ਨੂੰ 10 ਜ਼ੋਨਾਂ 'ਚ ਵੰਡਿਆ ਗਿਆ ਹੈ। ਜਿਸ ਤਰ੍ਹਾਂ ਦਾ ਉਤਸ਼ਾਹ ਅੱਜ ਇਸ ਮੀਟਿੰਗ 'ਚ ਅਤੇ ਸਮੁੱਚੇ ਪੰਜਾਬ 'ਚ ਦੇਖਣ ਨੂੰ ਮਿਲ ਰਿਹਾ ਹੈ, ਉਸ ਤੋਂ ਸਾਨੂੰ ਯਕੀਨ ਹੈ ਕਿ ਬਹੁਤ ਵੱਡੀ ਗਿਣਤੀ ਦੇ ਨਾਲ ਕਾਰੋਪਰੇਸ਼ਨ ਕਮੇਟੀਆਂ 'ਚ ਆਮ ਆਦਮੀ ਪਾਰਟੀ ਨੂੰ ਲੋਕ ਜਿੱਤ ਦਿਵਾਉਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਜਾਰੀ ਹੋਏ ਹੁਕਮ
ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨੇ ਪਿਛਲੇ 3 ਸਾਲਾਂ 'ਚ ਦੇਖ ਲਿਆ ਹੈ ਕਿ ਜਿਸ ਰਫ਼ਤਾਰ ਨਾਲ ਕੰਮ ਹੋਇਆ ਹੈ, ਜੇਕਰ ਇਸ ਨੂੰ ਜਾਰੀ ਰੱਖਣਾ ਹੈ ਤਾਂ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੂੰ ਚੁਣ ਕੇ ਭੇਜਣਾ ਪਵੇਗਾ ਤਾਂ ਜੋ ਲੋਕਾਂ ਦੇ ਕੰਮ ਹੋ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਬਹੁਤ ਵੱਡੀ ਜਿੱਤ ਹੋਣ ਜਾ ਰਹੀ ਹੈ। ਅਮਨ ਅਰੋੜਾ ਨੇ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਵੋਟਾਂ 'ਚ ਜਿੱਤਣ ਦਾ ਭਾਜਪਾ ਦਾ ਭਰਮ-ਭੁਲੇਖਾ ਪੰਜਾਬ ਦੇ ਲੋਕ 21 ਤਾਰੀਖ਼ ਨੂੰ ਤੋੜ ਦੇਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8