ਬਿਕਰਮ ਮਜੀਠੀਆ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ, ਇਸ ਤਾਰੀਖ਼ ਨੂੰ ਅਦਾਲਤ ਸੁਣਾ ਸਕਦੀ ਹੈ ਫ਼ੈਸਲਾ
Thursday, Aug 14, 2025 - 05:01 PM (IST)

ਮੋਹਾਲੀ (ਵੈੱਬ ਡੈਸਕ, ਜੱਸੀ) : ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ 'ਚ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਇਸ ਦੌਰਾਨ ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ 'ਚ ਵਾਧਾ ਕਰ ਦਿੱਤਾ। ਅਦਾਲਤ ਨੇ ਮਜੀਠੀਆ ਨੂੰ ਹੋਰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਅੱਜ ਹੋਣਗੇ ਵੱਡੇ ਐਲਾਨ! ਆਜ਼ਾਦੀ ਦਿਹਾੜੇ ਤੋਂ ਠੀਕ ਪਹਿਲਾਂ CM ਮਾਨ ਨੇ...
ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ। ਇਸ ਦੇ ਨਾਲ ਹੀ ਮਜੀਠੀਆ ਵਲੋਂ ਅਦਾਲਤ 'ਚ ਦਾਇਰ ਰੈਗੂਲਰ ਜ਼ਮਾਨਤ ਵਾਲੀ ਅਰਜ਼ੀ 'ਤੇ ਵੀ ਸਰਕਾਰੀ ਧਿਰ ਵਲੋਂ ਬਹਿਸ ਕੀਤੀ ਗਈ। ਇਹ ਬਹਿਸ ਅੱਜ ਪੂਰੀ ਹੋ ਗਈ ਹੈ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਲਈ ਬੁਰੀ ਖ਼ਬਰ! ਜਾਰੀ ਹੋਏ ਸਖ਼ਤ ਹੁਕਮ, ਹੁਣ ਦੁੱਗਣਾ ਦੇਣਾ ਪਵੇਗਾ...
ਇਸ ਅਰਜ਼ੀ 'ਤੇ ਅਦਾਲਤ ਨੇ 18 ਅਗਸਤ ਲਈ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਇਸ ਤਰ੍ਹਾਂ ਮੰਨਿਆ ਜਾ ਰਿਹਾ ਹੈ ਕਿ ਮਜੀਠੀਆ ਦੀ ਰੈਗੂਲਰ ਜ਼ਮਾਨਤ ਬਾਰੇ 18 ਅਗਸਤ ਮਤਲਬ ਕਿ ਸੋਮਵਾਰ ਨੂੰ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾ ਸਕਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8