ਪੰਜਾਬ 'ਚ ਹੱਡ ਚੀਰਵੀਂ ਠੰਡ ਨੂੰ ਲੈ ਕੇ ਵੱਡੀ Update, ਮੌਸਮ ਵਿਭਾਗ ਨੇ ਕਰ 'ਤਾ Alert
Monday, Dec 16, 2024 - 10:54 AM (IST)
ਚੰਡੀਗੜ੍ਹ : ਪੰਜਾਬ 'ਚ ਸੀਤ ਲਹਿਰ ਦਾ ਕਹਿਰ ਸ਼ੁਰੂ ਹੋ ਗਿਆ ਹੈ ਅਤੇ ਲੋਕਾਂ ਨੂੰ ਕੜਾਕੇ ਦੀ ਠੰਡ ਦੌਰਾਨ ਕੰਬਣੀ ਛਿੜ ਰਹੀ ਹੈ। ਮੌਸਮ ਵਿਭਾਗ ਵਲੋਂ ਸੀਤ ਲਹਿਰ ਨੂੰ ਲੈ ਕੇ 19 ਦਸੰਬਰ ਤੱਕ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅਗਲੇ 2-3 ਦਿਨਾਂ ਤੱਕ ਧੁੰਦ ਦਾ ਕਹਿਰ ਵਧੇਗਾ, ਜਿਸ ਕਾਰਨ ਦੁਪਹਿਰ ਦੇ ਸਮੇਂ ਠੰਡ ਜ਼ਿਆਦਾ ਹੋ ਜਾਵੇਗੀ। ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵਲੋਂ ਪੰਜਾਬ ਸਣੇ ਕਈ ਸੂਬਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਰਾਮਲੱਲਾ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਇਹ ਫ਼ੈਸਲਾ
ਵਿਭਾਗ ਮੁਤਾਬਕ 19-20 ਦਸੰਬਰ ਤੱਕ ਸੀਤ ਲਹਿਰ ਅਤੇ ਧੁੰਦ ਦਾ ਕਹਿਰ ਜ਼ੋਰ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਮੌਸਮ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਵਾਰ ਸਰਦੀ ਨੇ ਦੇਰੀ ਨਾਲ ਦਸਤਕ ਦਿੱਤੀ ਹੈ ਪਰ 16 ਦਸੰਬਰ ਤੋਂ ਬਾਅਦ ਮੌਸਮ 'ਚ ਇਕਦਮ ਬਦਲਾਅ ਦੇਖਣ ਨੂੰ ਮਿਲੇਗਾ। ਇਸੇ ਸਿਲਸਿਲੇ 'ਚ ਹਿਮਾਚਲ ਦੇ ਉੱਪਰਲੇ ਇਲਾਕਿਆਂ 'ਚ ਹੋਈ ਬਰਫ਼ਬਾਰੀ ਦਾ ਸਿੱਧਾ ਅਸਰ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਕਈ ਇਲਾਕਿਆਂ ’ਚ ਘੱਟੋ-ਘੱਟ ਤਾਪਮਾਨ 3.3 ਡਿਗਰੀ ਤੱਕ ਪਹੁੰਚ ਗਿਆ ਹੈ, ਜਦਕਿ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ’ਚ 3.9 ਡਿਗਰੀ ਤੱਕ ਤਾਪਮਾਨ ਰਿਕਾਰਡ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ 2 ਡਿਗਰੀ ਤਕ ਘੱਟ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਆਉਣ-ਜਾਣ ਵਾਲੇ ਸਾਵਧਾਨ! ਅੱਜ ਇਹ Road ਬੰਦ ਰਹਿਣਗੇ
ਬੱਦਲਵਾਈ ਕਾਰਨ ਬੂੰਦਾਬਾਂਦੀ ਦੇ ਬਣ ਰਹੇ ਆਸਾਰ
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬੱਦਲਵਾਈ ਕਾਰਨ ਬੂੰਦਾਬਾਂਦੀ ਦੇ ਆਸਾਰ ਬਣ ਰਹੇ ਹਨ। ਮੌਸਮ ਦੇ ਮਾਹਿਰਾਂ ਅਨੁਸਾਰ ਅਗਲੇ ਕੁੱਝ ਦਿਨਾਂ ਤੱਕ ਆਸਮਾਨ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਜੇਕਰ ਮੀਂਹ ਨਹੀਂ ਵੀ ਪੈਂਦਾ ਤਾਂ ਵੀ ਬੱਦਲਾਂ ਅਤੇ ਸੂਰਜ ਵਿਚਾਲੇ ਲੁਕਣਮੀਟੀ ਦੇਖਣ ਨੂੰ ਮਿਲੇਗੀ।
18 ਜ਼ਿਲ੍ਹਿਆਂ 'ਚ ਯੈਲੋ ਅਲਰਟ
ਪੰਜਾਬ ਦੇ 18 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ 'ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ. ਏ. ਐੱਸ. ਨਗਰ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8