CM ਮਾਨ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ! ਹਸਪਤਾਲ ਅਧਿਕਾਰੀਆਂ ਨੇ ਦਿੱਤੀ ਜਾਣਕਾਰੀ
Sunday, Sep 07, 2025 - 05:57 PM (IST)

ਚੰਡੀਗੜ੍ਹ (ਭਾਸ਼ਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਨੂੰ ਥਕਾਵਟ ਤੇ ਦਿਲ ਦੀ ਧੜਕਣ ਹੌਲੀ ਹੋਣ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਉਨ੍ਹਾਂ ਦੀ ਸਿਹਤ ਬਾਰੇ ਹਸਪਤਾਲ ਦੇ ਅਧਿਕਾਰੀਆਂ ਨੇ ਐਤਵਾਰ ਨੂੰ ਜਾਣਕਾਰੀ ਸਾਂਝੀ ਕੀਤੀ ਹੈ।
ਅਧਿਕਾਰੀਆਂ ਨੇ ਇੱਕ ਬਿਆਨ 'ਚ ਕਿਹਾ ਕਿ ਮਾਨ ਦੀ ਸਿਹਤ ਠੀਕ ਹੈ ਤੇ ਉਹ ਤੁਰ-ਫਿਰ ਰਹੇ ਹਨ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਮਾਨ ਨੇ ਸ਼ੁੱਕਰਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਦੀ ਪ੍ਰਧਾਨਗੀ ਕਰਨੀ ਸੀ, ਪਰ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਇਸਨੂੰ ਮੁਲਤਵੀ ਕਰ ਦਿੱਤਾ ਗਿਆ। ਥਕਾਵਟ ਅਤੇ ਦਿਲ ਦੀ ਧੜਕਣ ਹੌਲੀ ਹੋਣ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਸ਼ਾਮ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਮਾਨ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ 'ਤੇ ਨਹੀਂ ਜਾ ਸਕੇ। ਕੇਜਰੀਵਾਲ ਨੇ ਵੀਰਵਾਰ ਨੂੰ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e